ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਸੇਵਾਮੁਕਤ ਸਰਕਾਰੀ ਮੁਲਾਜ਼ਮਾਂ ’ਤੇ ਵੀ ਲਾਗੂ ਹੋਵੇਗਾ ਚੋਣ ਜ਼ਾਬਤਾ, ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਹਦਾਇਤਾਂ
November 10, 2026
Election-Commission-Punjab-News-

ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਸੇਵਾਮੁਕਤ ਸਰਕਾਰੀ ਮੁਲਾਜ਼ਮਾਂ ’ਤੇ ਵੀ ਲਾਗੂ ਹੋਵੇਗਾ ਚੋਣ ਜ਼ਾਬਤਾ, ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਹਦਾਇਤਾਂ

Prabhsimran Singh / Punjab

ਚੋਣ ਕਮਿਸ਼ਨ ਨੇ ਪੰਜਾਬ ਸਮੇਤ ਪੰਜ ਚੋਣਾਂ ਵਾਲੇ ਸੂਬਿਆਂ ਵਿੱਚ ਸੇਵਾਮੁਕਤ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ’ਤੇ ਵੀ ਚੋਣ ਜ਼ਾਬਤੇ ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਇਨ੍ਹਾਂ ਸੂਬਿਆਂ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਸ਼ਾਮਲ ਹਨ। ਇਹ ਨਿਯਮ ਉਨ੍ਹਾਂ ਸੇਵਾਮੁਕਤ ਅਧਿਕਾਰੀਆਂ ਅਤੇ ਮੁਲਾਜ਼ਮਾਂ ’ਤੇ ਲਾਗੂ ਹੋਣਗੇ, ਜਿਨ੍ਹਾਂ ਨੂੰ ਸੂਬਾ ਸਰਕਾਰਾਂ ਵੱਲੋਂ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤ ਜਾਂ ਮੁੜ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਪੰਜਾਂ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਹਦਾਇਤਾਂ ਜਾਰੀ ਕੀਤੀਆਂ ਹਨ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਮੁਲਾਜ਼ਮਾਂ ਤੋਂ ਪਹਿਲਾਂ ਹੀ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਚੋਣ ਪ੍ਰਚਾਰ ਜਾਂ ਸਿਆਸੀ ਮੁਹਿੰਮ ਵਿੱਚ ਹਿੱਸਾ ਨਾ ਲੈਣ। ਇਸ ਤੋਂ ਇਲਾਵਾ ਉਹ ਆਪਣੇ ਨਾਂ, ਅਹੁਦੇ ਜਾਂ ਅਧਿਕਾਰ ਦੀ ਵਰਤੋਂ ਕਿਸੇ ਵਿਸ਼ੇਸ਼ ਸਿਆਸੀ ਪਾਰਟੀ ਜਾਂ ਉਮੀਦਵਾਰ ਦੇ ਹੱਕ ਵਿੱਚ ਨਹੀਂ ਹੋਣ ਦੇ ਸਕਦੇ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਸਿਰਫ਼ ਸਰਕਾਰੀ ਵਿਭਾਗਾਂ ਤੱਕ ਸੀਮਤ ਨਹੀਂ ਹਨ, ਸਗੋਂ ਸਰਕਾਰ ਤੋਂ ਪੂਰੀ ਜਾਂ ਅੰਸ਼ਕ ਤੌਰ ’ਤੇ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ, ਕਮੇਟੀਆਂ, ਨਿਗਮਾਂ ਅਤੇ ਕਮਿਸ਼ਨਾਂ ਦੇ ਮੁਲਾਜ਼ਮਾਂ ’ਤੇ ਵੀ ਲਾਗੂ ਹੁੰਦੀਆਂ ਹਨ। ਸੂਬਿਆਂ ਦੇ ਸੇਵਾ ਨਿਯਮ ਵੀ ਸਰਕਾਰੀ ਮੁਲਾਜ਼ਮਾਂ ਨੂੰ ਸਿਆਸੀ ਸਰਗਰਮੀਆਂ ਅਤੇ ਚੋਣਾਂ ਵਿੱਚ ਹਿੱਸਾ ਲੈਣ ਤੋਂ ਰੋਕਦੇ ਹਨ। ਕਮਿਸ਼ਨ ਅਨੁਸਾਰ ਸੇਵਾਮੁਕਤ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸੂਬਾ ਸਰਕਾਰਾਂ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨਾਂ ਵੱਲੋਂ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤ ਜਾਂ ਮੁੜ ਨਿਯੁਕਤ ਕੀਤਾ ਜਾਂਦਾ ਹੈ। ਇਨ੍ਹਾਂ ਸੇਵਾਮੁਕਤ ਵਿਅਕਤੀਆਂ ਲਈ ਚੋਣ ਜ਼ਾਬਤੇ ਦੌਰਾਨ ਸਿਆਸੀ ਨਿਰਪੱਖਤਾ ਅਤੇ ਵਿਹਾਰ ਸਬੰਧੀ ਕੋਈ ਵੱਖਰੇ ਦਿਸ਼ਾ-ਨਿਰਦੇਸ਼ ਜਾਂ ਨਿਯਮ ਮੌਜੂਦ ਨਹੀਂ ਹਨ। ਇਸ ਲਈ ਹੁਣ ਸਰਕਾਰੀ ਮੁਲਾਜ਼ਮਾਂ ’ਤੇ ਲਾਗੂ ਚੋਣ ਜ਼ਾਬਤੇ ਦੀਆਂ ਪਾਬੰਦੀਆਂ ਇਨ੍ਹਾਂ ਸੇਵਾਮੁਕਤ ਅਧਿਕਾਰੀਆਂ ਅਤੇ ਮੁਲਾਜ਼ਮਾਂ ’ਤੇ ਵੀ ਉਸੇ ਤਰ੍ਹਾਂ ਲਾਗੂ ਹੋਣਗੀਆਂ। ਚੋਣ ਕਮਿਸ਼ਨ ਨੇ ਸੂਬਾ ਸਰਕਾਰਾਂ ਨੂੰ ਇੱਕ ਹੋਰ ਅਹਿਮ ਹਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਹਲਕਿਆਂ ਜਾਂ ਜ਼ਿਲ੍ਹਿਆਂ ਵਿੱਚ ਚੋਣਾਂ ਦਾ ਐਲਾਨ ਹੋ ਚੁੱਕਾ ਹੈ, ਉੱਥੇ ਤਾਇਨਾਤ ਕਿਸੇ ਵੀ ਚੋਣ ਅਧਿਕਾਰੀ ਨੂੰ ਸਰਕਾਰੀ ਵਿਚਾਰ-ਵਟਾਂਦਰੇ ਜਾਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਲਈ ਨਾ ਬੁਲਾਇਆ ਜਾਵੇ। ਇੱਥੋਂ ਤੱਕ ਕਿ ਅਜਿਹੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗਾਂ ਕਰਨ ’ਤੇ ਵੀ ਰੋਕ ਲਗਾਈ ਗਈ ਹੈ। ਕਮਿਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਉਸ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਕਾਰਵਾਈ ਜਾਂ ਅਣਗਹਿਲੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਪੱਤਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਬਾਰੇ ਜਾਣੂ ਕਰਵਾਉਣ ਅਤੇ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Election Commission Punjab News Model Code Of Conduct Election Rules Retired Government Employees Government Employees Political Neutrality Election Officials Uttar Pradesh Uttarakhand Goa Manipur Indian Politics


Recommended Posts