ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 ਡਿਪਟੀ ਕਮਿਸ਼ਨਰਾਂ ਸਮੇਤ 29 ਆਈਏਐਸ ਅਧਿਕਾਰੀਆਂ ਦੇ ਤਬਾਦਲੇ
November 11, 2026
Punjab-Government-Ias-Transfers-

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 ਡਿਪਟੀ ਕਮਿਸ਼ਨਰਾਂ ਸਮੇਤ 29 ਆਈਏਐਸ ਅਧਿਕਾਰੀਆਂ ਦੇ ਤਬਾਦਲੇ

Prabhsimran Singh / Punjab

ਪੰਜਾਬ ਸਰਕਾਰ ਨੇ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ ਛੇ ਡਿਪਟੀ ਕਮਿਸ਼ਨਰਾਂ ਸਮੇਤ 29 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਤਬਾਦਲਿਆਂ ਸਬੰਧੀ ਹੁਕਮ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਆਈਏਐਸ ਅਧਿਕਾਰੀ ਕੋਮਲ ਮਿੱਤਲ ਨੂੰ ਡਿਪਟੀ ਕਮਿਸ਼ਨਰ ਰੂਪਨਗਰ, ਹਿਮਾਂਸ਼ੂ ਅਗਰਵਾਲ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ, ਅਭਿਜੀਤ ਕਪਲਿਸ਼ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਦੇ ਨਾਲ ਕਮਿਸ਼ਨਰ ਨਗਰ ਨਿਗਮ ਬਰਨਾਲਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਅਦਿਤਿਆ ਡਚਲਵਾਲ ਨੂੰ ਡਿਪਟੀ ਕਮਿਸ਼ਨਰ ਮੁਹਾਲੀ, ਹਿਮਾਂਸ਼ੂ ਜੈਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਨਿਰਮਲ ਨੂੰ ਡਿਪਟੀ ਕਮਿਸ਼ਨਰ ਤਰਨ ਤਾਰਨ ਨਿਯੁਕਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਰਾਹੁਲ ਗੁਪਤਾ ਨੂੰ ਵਿਸ਼ੇਸ਼ ਸਕੱਤਰ ਟਰਾਂਸਪੋਰਟ, ਰਾਹੁਲ ਨੂੰ ਮੈਨੇਜਿੰਗ ਡਾਇਰੈਕਟਰ ਮਿਲਕਫੈਡ ਅਤੇ ਅਨੂਪਮ ਕਲੇਰ ਨੂੰ ਵਿਸ਼ੇਸ਼ ਸਕੱਤਰ ਰੱਖਿਆ ਸੇਵਾਵਾਂ ਭਲਾਈ ਵਿਭਾਗ ਲਗਾਇਆ ਗਿਆ ਹੈ। ਹਰਪ੍ਰੀਤ ਸਿੰਘ ਨੂੰ ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਮਨੀਸ਼ਾ ਰਾਣਾ ਨੂੰ ਡਾਇਰੈਕਟਰ ਸੂਚਨਾ ਤਕਨੀਕ ਉਦਯੋਗ ਤਰੱਕੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਰ੍ਹਾਂ ਨਿਕਾਸ ਕੁਮਾਰ ਨੂੰ ਵਧੀਕ ਸਕੱਤਰ ਤਾਲਮੇਲ, ਕੰਚਨ ਨੂੰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਕ੍ਰਿਸ਼ਨਾ ਪਾਲ ਰਾਜਪੂਤ ਨੂੰ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਤੇ ਡੈਵੀ ਗੋਇਲ ਨੂੰ ਵਧੀਕ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਿਯੁਕਤ ਕੀਤਾ ਗਿਆ ਹੈ।ਹੋਰ ਨਿਯੁਕਤੀਆਂ ਤਹਿਤ ਸੁਨੀਲ ਨੂੰ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ, ਰਾਜੇਸ਼ ਕੁਮਾਰ ਮੀਨਾ ਨੂੰ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ, ਆਯੂਸ਼ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ ਮਾਨਸਾ, ਪਲਵੀ ਮਿਸ਼ਰਾ ਨੂੰ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸ੍ਰੇਯਾਂਸੀ ਜੈਨ ਨੂੰ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਲਗਾਇਆ ਗਿਆ ਹੈ। ਸਰਕਾਰ ਦੇ ਇਸ ਪ੍ਰਸ਼ਾਸਨਿਕ ਫੇਰਬਦਲ ਨਾਲ ਸੂਬੇ ਦੇ ਕਈ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਬਦਲ ਗਈਆਂ ਹਨ।

Punjab Government Ias Transfers Administrative Reshuffle Punjab News Deputy Commissioners Ludhiana Dc Mohali Dc Patiala Dc Rupnagar Dc Tarn Taran Dc Barnala Dc Punjab Administration Government Orders


Recommended Posts