ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਦਾਦੀ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਅਰਜ਼ੀ ਦਾਇਰ; ਭਲਕੇ ਹੋਵੇਗੀ ਸੁਣਵਾਈ
November 11, 2026
Amritpal-Singh-Waris-Punjab-De-K

ਦਾਦੀ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਅਰਜ਼ੀ ਦਾਇਰ; ਭਲਕੇ ਹੋਵੇਗੀ ਸੁਣਵਾਈ

Prabhsimran Singh / Punjab

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਅੱਜ ਸਥਾਨਕ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਚਾਚੇ ਹਰਜੀਤ ਸਿੰਘ ਅਤੇ ਰਿਸ਼ਤੇਦਾਰ ਸੁਖਮਨਜੀਤ ਸਿੰਘ ਵੱਲੋਂ ਵੀ ਪੈਰੋਲ ਲਈ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਅਰਜ਼ੀਆਂ 'ਤੇ ਭਲਕੇ 12 ਨਵੰਬਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਜਾਣਕਾਰੀ ਜਥੇਬੰਦੀ ਦੇ ਕਾਨੂੰਨੀ ਮਾਮਲਿਆਂ ਬਾਰੇ ਪੈਨਲ ਦੇ ਮੈਂਬਰ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੈਰੋਲ ਸਬੰਧੀ ਇਹ ਅਰਜ਼ੀਆਂ ਐਡਵੋਕੇਟ ਮਨਜੀਤ ਸਿੰਘ ਛੀਨਾ ਦੇ ਦਸਤਖ਼ਤਾਂ ਹੇਠ ਅਦਾਲਤ ਵਿੱਚ ਦਾਇਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚੇ ਅਤੇ ਰਿਸ਼ਤੇਦਾਰ ਤਿੰਨੇ ਜੇਲ੍ਹ ਵਿੱਚ ਨਜ਼ਰਬੰਦ ਹਨ। ਪਰਿਵਾਰ ਵਿੱਚ ਸੋਗ ਦੀ ਇਸ ਘੜੀ ਦੌਰਾਨ ਤਿੰਨਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ ਦੀਵਾਲੀ ਵਾਲੀ ਸ਼ਾਮ ਦੇਹਾਂਤ ਹੋ ਗਿਆ ਸੀ। ਉਹ 84 ਵਰ੍ਹਿਆਂ ਦੇ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦੀ ਮੌਤ ਦਿਮਾਗ ਦੀ ਨਾੜੀ ਫਟਣ ਕਾਰਨ ਹੋਈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਵੀ ਦਾਖ਼ਲ ਰਹੇ ਸਨ। ਦਾਦੀ ਦੇ ਦੇਹਾਂਤ ਤੋਂ ਕੁਝ ਦਿਨ ਪਹਿਲਾਂ ਹੀ ਅਦਾਲਤ ਦੇ ਹੁਕਮਾਂ ਤਹਿਤ ਅੰਮ੍ਰਿਤਪਾਲ ਸਿੰਘ ਦੀ ਉਨ੍ਹਾਂ ਨਾਲ ਫੋਨ 'ਤੇ ਗੱਲਬਾਤ ਕਰਵਾਈ ਗਈ ਸੀ। ਅਦਾਲਤ ਵਿੱਚ ਦਾਇਰ ਅਰਜ਼ੀ ਅਨੁਸਾਰ ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ 14 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਕੀਤਾ ਜਾਵੇਗਾ। ਇਸ ਤੋਂ ਅਗਲੇ ਦਿਨ 15 ਨਵੰਬਰ ਨੂੰ ਅੰਗੀਠਾ ਸੰਭਾਲਣ ਦੀ ਰਸਮ ਹੋਵੇਗੀ, ਜਦਕਿ 17 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਅਰਜ਼ੀ ਵਿੱਚ ਤਿੰਨਾਂ ਨੂੰ ਇਨ੍ਹਾਂ ਸਾਰੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਸਬੰਧਤ ਦਿਨਾਂ ਵਾਸਤੇ ਪੈਰੋਲ ਦੇਣ ਦੀ ਮੰਗ ਕੀਤੀ ਗਈ ਹੈ।ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਪੈਰੋਲ ਸਬੰਧੀ ਅਰਜ਼ੀਆਂ ਅੱਜ ਦਾਇਰ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ 'ਤੇ ਭਲਕੇ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਜਥੇਬੰਦੀ ਦੇ ਇੱਕ ਆਗੂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਰਾਹੀਂ ਮਾਮਲੇ ਨੂੰ ਮਨੁੱਖੀ ਸੰਵੇਦਨਾ ਦੇ ਆਧਾਰ 'ਤੇ ਵਿਚਾਰਨ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਇਹ ਵੀ ਚਰਚਾ ਹੈ ਕਿ ਸੂਬਾ ਸਰਕਾਰ ਮਾਨਵੀ ਆਧਾਰ 'ਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਲਈ ਸਹਿਮਤੀ ਦੇ ਸਕਦੀ ਹੈ। ਹਾਲਾਂਕਿ, ਇਸ ਸਬੰਧੀ ਹਾਲੇ ਤੱਕ ਕੋਈ ਅਧਿਕਾਰਤ ਫ਼ੈਸਲਾ ਸਾਹਮਣੇ ਨਹੀਂ ਆਇਆ ਹੈ। ਹੁਣ ਸਭ ਦੀਆਂ ਨਜ਼ਰਾਂ ਭਲਕੇ ਹੋਣ ਵਾਲੀ ਅਦਾਲਤੀ ਸੁਣਵਾਈ 'ਤੇ ਟਿਕੀਆਂ ਹੋਈਆਂ ਹਨ।

Amritpal Singh Waris Punjab De Khadoor Sahib Mp Amritpal Singh Parole Punjab News Punjab Politics Harjit Singh Sukhmanjit Singh Charan Kaur Jallupur Khera Amit Shah Punjab Latest News Court Hearing


Recommended Posts