ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਅਰਵਿੰਦ ਕੇਜਰੀਵਾਲ ਅਤੇ ਧੀ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਦੀ ਫਿਰੌਤੀ ਮੰਗੀ; ਮੁਹਾਲੀ ਪੁਲੀਸ ਵੱਲੋਂ ਕੇਸ ਦਰਜ
November 12, 2026
Arvind-Kejriwal-Jarnail-Singh-La

ਅਰਵਿੰਦ ਕੇਜਰੀਵਾਲ ਅਤੇ ਧੀ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਦੀ ਫਿਰੌਤੀ ਮੰਗੀ; ਮੁਹਾਲੀ ਪੁਲੀਸ ਵੱਲੋਂ ਕੇਸ ਦਰਜ

Prabhsimran Singh / Mohali

ਪੰਜਾਬ ਪੁਲੀਸ ਨੇ ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਸ਼ਿਕਾਇਤ ਅਨੁਸਾਰ ਇੱਕ ਅਣਪਛਾਤੇ ਵਿਅਕਤੀ ਨੇ ਫੋਨ ਅਤੇ ਵਟਸਐਪ ਰਾਹੀਂ ਧਮਕੀ ਭਰੇ ਸੁਨੇਹੇ ਭੇਜ ਕੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਸੀ। ਜਾਣਕਾਰੀ ਅਨੁਸਾਰ ਦਿੱਲੀ ਦੇ ਤਿਲਕ ਨਗਰ ਹਲਕੇ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ 6 ਨਵੰਬਰ ਨੂੰ ਇੱਕ ਅਣਜਾਣ ਮੋਬਾਈਲ ਨੰਬਰ ਤੋਂ ਫੋਨ ਆਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਵਟਸਐਪ ’ਤੇ ਵੀ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ। ਸੁਨੇਹਾ ਭੇਜਣ ਵਾਲੇ ਨੇ ਕਥਿਤ ਤੌਰ ’ਤੇ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਬੋਲ ਰਿਹਾ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ 7 ਕਰੋੜ ਰੁਪਏ ਦੇਣ ਲਈ ਕਹਿ ਦਿੱਤਾ ਜਾਵੇ। ਪੈਸੇ ਨਾ ਦੇਣ ਦੀ ਸੂਰਤ ਵਿੱਚ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਜਰਨੈਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਵਿਧਾਇਕ ਹੋਣ ਦੇ ਅਹੁਦੇ ਦੀ ਵਰਤੋਂ ਕਰਦਿਆਂ ਉਨ੍ਹਾਂ ਰਾਹੀਂ ਅਰਵਿੰਦ ਕੇਜਰੀਵਾਲ ਤੱਕ ਫਿਰੌਤੀ ਦੀ ਮੰਗ ਅਤੇ ਜਾਨੋਂ ਮਾਰਨ ਦੀ ਧਮਕੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਵਿਧਾਇਕ ਨੇ ਪੁਲੀਸ ਤੋਂ ਮੰਗ ਕੀਤੀ ਸੀ ਕਿ ਧਮਕੀ ਦੇਣ ਵਾਲੇ ਵਿਅਕਤੀ ਅਤੇ ਉਸ ਦੇ ਸਾਥੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਬੰਧਤ ਮੋਬਾਈਲ ਨੰਬਰ ਦੀ ਕਾਲ ਡਿਟੇਲ ਰਿਕਾਰਡ (ਸੀਡੀਆਰ), ਆਈਪੀ ਲੌਗ ਅਤੇ ਲੋਕੇਸ਼ਨ ਦੀ ਜਾਂਚ ਕਰਵਾਉਣ ਦੇ ਨਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਮੰਗ ਕੀਤੀ ਸੀ। ਵਿਧਾਇਕ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਮੁਹਾਲੀ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਣਪਛਾਤੇ ਵਿਅਕਤੀ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Arvind Kejriwal Jarnail Singh Lawrence Bishnoi Gang Extortion Threat Death Threat Mohali Police Punjab Police Aap Mla Delhi News Punjab News


Recommended Posts