ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ   
ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚ ਵਾਪਸੀ ਟਲੀ, ਸੁਖਬੀਰ ਬਾਦਲ ਨੂੰ ਅਮਿਤ ਸ਼ਾਹ ਨੇ 13 ਨਵੰਬਰ ਨੂੰ ਦਿੱਲੀ ਸੱਦਿਆ
November 12, 2026
Bibi-Jagir-Kaur-Sukhbir-Singh-Ba

ਬੀਬੀ ਜਗੀਰ ਕੌਰ ਦੀ ਅਕਾਲੀ ਦਲ ’ਚ ਵਾਪਸੀ ਟਲੀ, ਸੁਖਬੀਰ ਬਾਦਲ ਨੂੰ ਅਮਿਤ ਸ਼ਾਹ ਨੇ 13 ਨਵੰਬਰ ਨੂੰ ਦਿੱਲੀ ਸੱਦਿਆ

Prabhsimran Singh / Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਫਿਲਹਾਲ ਟਲ ਗਈ ਹੈ। ਜਾਣਕਾਰੀ ਅਨੁਸਾਰ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਲਕੇ 13 ਨਵੰਬਰ ਨੂੰ ਦਿੱਲੀ ਬੁਲਾਇਆ ਹੈ। ਇਸ ਕਾਰਨ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਸਬੰਧੀ ਰੱਖਿਆ ਗਿਆ ਸਮਾਗਮ ਮੁਲਤਵੀ ਹੋਣ ਦੀ ਸਥਿਤੀ ਬਣ ਗਈ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਦੀਆਂ ਚਰਚਾਵਾਂ ਨੇ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਹਲਚਲ ਪੈਦਾ ਕਰ ਦਿੱਤੀ ਸੀ। ਉਨ੍ਹਾਂ ਦੀ ਸੰਭਾਵਿਤ ਵਾਪਸੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵੀ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਸਨ ਅਤੇ ਉਨ੍ਹਾਂ ਨੂੰ ਟਰੋਲ ਵੀ ਕੀਤਾ ਜਾ ਰਿਹਾ ਸੀ।ਬੀਬੀ ਜਗੀਰ ਕੌਰ ਦੀ ਘਰ ਵਾਪਸੀ ਲਈ 13 ਨਵੰਬਰ ਨੂੰ ਉਨ੍ਹਾਂ ਦੇ ਗ੍ਰਹਿ ਨਗਰ ਬੇਗੋਵਾਲ ਵਿਖੇ ਵੱਡਾ ਸਮਾਗਮ ਰੱਖਿਆ ਗਿਆ ਸੀ। ਇਸ ਮੌਕੇ ਭੁਲੱਥ ਹਲਕੇ ਦੇ ਲੋਕਾਂ ਦਾ ਇਕੱਠ ਸੱਦਿਆ ਗਿਆ ਸੀ। ਸਿਆਸੀ ਹਲਕਿਆਂ ਵਿੱਚ ਚਰਚਾ ਸੀ ਕਿ ਬੀਬੀ ਜਗੀਰ ਕੌਰ 13 ਨਵੰਬਰ 2026 ਨੂੰ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣਗੇ। ਇਹ ਸਮਾਗਮ ਸੰਤ ਪ੍ਰੇਮ ਸਿੰਘ ਮੁਰਾਲੇਵਾਲੇ ਦੇ ਡੇਰੇ ਵਿੱਚ ਹੋਣ ਦੀ ਸੰਭਾਵਨਾ ਸੀ, ਜਿੱਥੇ ਬੀਬੀ ਜਗੀਰ ਕੌਰ ਮੁੱਖ ਸੇਵਾਦਾਰ ਹਨ। ‘ਦਿ ਟ੍ਰਿਬਿਊਨ’ ਸਮੂਹ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਵਾਪਸੀ ਦੀਆਂ ਚਰਚਾਵਾਂ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਅਕਾਲੀ ਦਲ ਵਿੱਚ ਸੁਧਾਰ ਪਾਰਟੀ ਦੇ ਅੰਦਰ ਰਹਿ ਕੇ ਹੀ ਕੀਤਾ ਜਾ ਸਕਦਾ ਹੈ, ਬਾਹਰ ਰਹਿ ਕੇ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਸੁਧਾਰ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਬਣਾ ਕੇ ਰੱਖਣਾ ਵੀ ਜ਼ਰੂਰੀ ਹੈ। ਫਿਲਹਾਲ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਦੌਰੇ ਕਾਰਨ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਲੈ ਕੇ ਬਣੀ ਸਿਆਸੀ ਸਰਗਰਮੀ ’ਤੇ ਰੋਕ ਲੱਗ ਗਈ ਹੈ।

Bibi Jagir Kaur Sukhbir Singh Badal Amit Shah Shiromani Akali Dal Punjab Politics Sad Politics Akali Dal News Begowal News Bhulath News Shiromani Gurdwara Parbandhak Committee Punjab Political News Punjab News


Recommended Posts