ਮਹਿੰਦਰ ਸਿੰਘ ਕੇਪੀ ਦੇ ਵੱਡੇ ਭਰਾ ਸਤਨਾਮ ਸਿੰਘ ਕੇਪੀ ਦਾ ਦੇਹਾਂਤ, ਇੰਗਲੈਂਡ 'ਚ ਲੈ ਰਹੇ ਸਨ ਆਖਰੀ ਸਾਹ
November 15, 2026
ਮਹਿੰਦਰ ਸਿੰਘ ਕੇਪੀ ਦੇ ਵੱਡੇ ਭਰਾ ਸਤਨਾਮ ਸਿੰਘ ਕੇਪੀ ਦਾ ਦੇਹਾਂਤ, ਇੰਗਲੈਂਡ 'ਚ ਲੈ ਰਹੇ ਸਨ ਆਖਰੀ ਸਾਹ
Prabhsimran Singh / Jalandhar
ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਾਬਕਾ ਮੈਂਬਰ ਪਾਰਲੀਮੈਂਟ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਵਿੱਚ ਸਿਆਸੀ ਜ਼ਿੰਮੇਵਾਰੀਆਂ ਨਿਭਾ ਰਹੇ ਮਹਿੰਦਰ ਸਿੰਘ ਕੇਪੀ ਦੇ ਵੱਡੇ ਭਰਾ ਸਤਨਾਮ ਸਿੰਘ ਕੇਪੀ ਦਾ ਦੇਹਾਂਤ ਹੋ ਗਿਆ ਹੈ। ਉਹ ਇੰਗਲੈਂਡ ਵਿੱਚ ਰਹਿੰਦੇ ਸਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ, ਮਹਿੰਦਰ ਸਿੰਘ ਕੇਪੀ ਆਪਣੇ ਵੱਡੇ ਭਰਾ ਸਤਨਾਮ ਸਿੰਘ ਕੇਪੀ ਦੀ ਨਾਸਾਜ਼ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਇੰਗਲੈਂਡ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਈ ਹੈ। ਸਤਨਾਮ ਸਿੰਘ ਕੇਪੀ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ ਅਤੇ ਨਜ਼ਦੀਕੀਆਂ ਵਿੱਚ ਸੋਗ ਦੀ ਲਹਿਰ ਹੈ।
Mahinder Singh Kp Satnam Singh Kp Punjab Politics Shiromani Akali Dal Punjab Congress Punjab News Death News
Recommended Posts
Trending Stories
Hot News