ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
ਰਾਜ ਕੁੰਦਰਾ ਨੂੰ ਫ਼ਿਲਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਹੀਂ ਮਿਲੀ ਕੋਈ ਪ੍ਰਵਾਨਗੀ, ਸਕੱਤਰੇਤ ਇੰਚਾਰਜ ਨੇ ਕੀਤਾ ਸਪੱਸ਼ਟ
November 20, 2026
Raj-Kundra-Sri-Akal-Takht-Sahib-

ਰਾਜ ਕੁੰਦਰਾ ਨੂੰ ਫ਼ਿਲਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਹੀਂ ਮਿਲੀ ਕੋਈ ਪ੍ਰਵਾਨਗੀ, ਸਕੱਤਰੇਤ ਇੰਚਾਰਜ ਨੇ ਕੀਤਾ ਸਪੱਸ਼ਟ

Prabhsimran Singh / Amritsar

ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਨੂੰ ਲੈ ਕੇ ਇੱਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਫ਼ਿਲਮ ਦੀ ਪ੍ਰਮੋਸ਼ਨ ਦੌਰਾਨ ਇੱਕ ਸਮਾਗਮ ਵਿੱਚ ਰਾਜ ਕੁੰਦਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦਾ ਹਵਾਲਾ ਦਿੱਤਾ ਗਿਆ ਸੀ। ਇਸ ਸਬੰਧੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਥੇਦਾਰ ਵੱਲੋਂ ਰਾਜ ਕੁੰਦਰਾ ਨੂੰ ਫ਼ਿਲਮ ਬਣਾਉਣ ਸਬੰਧੀ ਕੋਈ ਵੀ ਪ੍ਰਵਾਨਗੀ ਨਹੀਂ ਦਿੱਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਬੀਤੇ ਸਮੇਂ ਰਾਜ ਕੁੰਦਰਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਜ਼ਰੂਰ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਬਣਾਈ ਜਾ ਰਹੀ ਫ਼ਿਲਮ ਸਬੰਧੀ ਵਿਚਾਰ ਸਾਂਝੇ ਕੀਤੇ ਸਨ। ਉਨ੍ਹਾਂ ਕਿਹਾ ਕਿ ਜਥੇਦਾਰ ਨੇ ਰਾਜ ਕੁੰਦਰਾ ਦੀ ਗੱਲਬਾਤ ਧਿਆਨ ਨਾਲ ਸੁਣੀ ਸੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫ਼ਿਲਮਾਂ ਸਬੰਧੀ ਜਾਰੀ ਕੀਤੇ ਗਏ ਹੁਕਮ ਦੀ ਕਾਪੀ ਸੌਂਪੀ ਗਈ ਸੀ। ਬਗੀਚਾ ਸਿੰਘ ਅਨੁਸਾਰ, 28 ਦਸੰਬਰ 2025 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਆਦੇਸ਼ ਨੰਬਰ ਅ:ਤ/242 ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ ਅਤੇ ਸ਼ਹੀਦਾਂ ਦੇ ਕਿਰਦਾਰਾਂ ਦੀ ਨਕਲ ਕਰਕੇ ਫ਼ਿਲਮਾਂ ਜਾਂ ਐਨੀਮੇਸ਼ਨ ਫ਼ਿਲਮਾਂ ਨਹੀਂ ਬਣਾਈਆਂ ਜਾ ਸਕਦੀਆਂ। ਇਸ ਤੋਂ ਇਲਾਵਾ ਸਿੱਖ ਇਤਿਹਾਸ ਦੇ ਵੱਖ-ਵੱਖ ਪਹਿਲੂਆਂ ਨੂੰ ਅਜਿਹੇ ਢੰਗ ਨਾਲ ਪੇਸ਼ ਕਰਨ ਵਾਲੀਆਂ ਫ਼ਿਲਮਾਂ ਅਤੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਵੀਡੀਓ ਬਣਾਉਣ 'ਤੇ ਵੀ ਰੋਕ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਤਕਨਾਲੋਜੀ ਦੇ ਦੌਰ ਵਿੱਚ ਸਿੱਖ ਪਛਾਣ, ਰਵਾਇਤਾਂ, ਸਿਧਾਂਤਾਂ ਅਤੇ ਫ਼ਲਸਫ਼ੇ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਸਮੇਂ ਵਿੱਚ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ-ਪ੍ਰਸਾਰ ਨੂੰ ਕਾਇਮ ਰੱਖਣਾ ਅਤੇ ਹੋਰ ਪ੍ਰਫੁੱਲਿਤ ਕਰਨਾ ਬੇਹੱਦ ਜ਼ਰੂਰੀ ਹੈ। ਸਕੱਤਰੇਤ ਇੰਚਾਰਜ ਨੇ ਅੱਗੇ ਦੱਸਿਆ ਕਿ ਰਾਜ ਕੁੰਦਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਫ਼ਿਲਮਾਂ ਸਬੰਧੀ ਪਹਿਲਾਂ ਪਾਸ ਕੀਤੇ ਗਏ ਮਤੇ ਵੀ ਦਿੱਤੇ ਗਏ ਸਨ, ਤਾਂ ਜੋ ਉਹ ਆਪਣੀ ਫ਼ਿਲਮ ਤਿਆਰ ਕਰਦੇ ਸਮੇਂ ਇਨ੍ਹਾਂ ਹਦਾਇਤਾਂ ਅਤੇ ਫ਼ੈਸਲਿਆਂ ਨੂੰ ਧਿਆਨ ਵਿੱਚ ਰੱਖਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ 'ਤੇ ਕੁਝ ਅਣਅਧਿਕਾਰਤ ਖਾਤਿਆਂ ਰਾਹੀਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਨੂੰ ਉਨ੍ਹਾਂ ਦੀ ਫ਼ਿਲਮ ਲਈ ਪ੍ਰਵਾਨਗੀ ਦੇ ਦਿੱਤੀ ਹੈ। ਬਗੀਚਾ ਸਿੰਘ ਨੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਗਲਤ ਅਤੇ ਗੁੰਮਰਾਹਕੁਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੋਸਟਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਵੀ ਕੀਤੀ ਜਾ ਰਹੀ ਹੈ।

Raj Kundra Sri Akal Takht Sahib Giani Kuldeep Singh Gargajj Bagicha Singh Sgpc Sikh Community Sikh History Punjabi News Bollywood News Film Controversy Sikh Religious Institutions Artificial Intelligence


Recommended Posts