November 20, 2026
ਸਤਨਾਮ ਸਿੰਘ ਸੰਧੂ ਨੂੰ Ed ਦਾ ਸੰਮਨ, ਫੰਡਾਂ ਦੇ ਲੈਣ-ਦੇਣ ਮਾਮਲੇ ’ਚ ਜਲੰਧਰ ਦਫ਼ਤਰ ’ਚ ਪੇਸ਼ ਹੋਣ ਲਈ ਕਿਹਾ
Prabhsimran Singh / Jalandhar
[2:52 pm, 20/11/2026] parm: Jalandhar panjab [4:55 pm, 20/11/2026] parm: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਰਾਜ ਸਭਾ ਦੇ ਨਾਮਜ਼ਦ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਫੰਡਾਂ ਦੇ ਕੁਝ ਲੈਣ-ਦੇਣ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਪੁੱਛ-ਪੜਤਾਲ ਲਈ ਈਡੀ ਦੇ ਜਲੰਧਰ ਸਥਿਤ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਈਡੀ ਦੇ ਸੂਤਰਾਂ ਨੇ ਇਸ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਤਨਾਮ ਸਿੰਘ ਸੰਧੂ ਨੂੰ ਕਥਿਤ ਤੌਰ ’ਤੇ ਵਿਊਨਾਓ ਗਰੁੱਪ ਦੀਆਂ ਕੰਪਨੀਆਂ ਤੋਂ ਕੁਝ ਫੰਡ ਪ੍ਰਾਪਤ ਹੋਏ ਸਨ। ਇਨ੍ਹਾਂ ਕੰਪਨੀਆਂ ਦੇ ਵਿੱਤੀ ਲੈਣ-ਦੇਣ ਦੀ ਜਾਂਚ ਈਡੀ ਵੱਲੋਂ ਕੀਤੀ ਜਾ ਰਹੀ ਹੈ। ਦੋਸ਼ ਹੈ ਕਿ ਵਿਊਨਾਓ ਗਰੁੱਪ ਨੇ ਪੌਂਜ਼ੀ ਸਕੀਮ ਚਲਾਈ ਸੀ, ਜਿਸ ਰਾਹੀਂ ਲੋਕਾਂ ਤੋਂ ਪੈਸਾ ਇਕੱਠਾ ਕੀਤਾ ਗਿਆ ਸੀ।ਸੂਤਰਾਂ ਮੁਤਾਬਕ ਸੰਧੂ ਨੂੰ ਇਨ੍ਹਾਂ ਫੰਡਾਂ ਦੇ ਲੈਣ-ਦੇਣ ਦੀ ਪ੍ਰਕਿਰਤੀ ਅਤੇ ਉਨ੍ਹਾਂ ਦੇ ਮਕਸਦ ਬਾਰੇ ਜਾਣਕਾਰੀ ਹਾਸਲ ਕਰਨ ਲਈ ਪੁੱਛ-ਪੜਤਾਲ ਵਾਸਤੇ ਬੁਲਾਇਆ ਗਿਆ ਹੈ। ਈਡੀ ਇਨ੍ਹਾਂ ਲੈਣ-ਦੇਣ ਨਾਲ ਜੁੜੇ ਤੱਥਾਂ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਈਡੀ ਦੇ ਸੂਤਰਾਂ ਨੇ ਸਪੱਸ਼ਟ ਕੀਤਾ ਹੈ ਕਿ ਸਤਨਾਮ ਸਿੰਘ ਸੰਧੂ ਨੂੰ ਮਨੀ ਲਾਂਡਰਿੰਗ ਦੇ ਕਿਸੇ ਮਾਮਲੇ ਵਿੱਚ ਸਿੱਧੀ ਸ਼ਮੂਲੀਅਤ ਦੇ ਦੋਸ਼ ਹੇਠ ਸੰਮਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਸਿਰਫ਼ ਫੰਡਾਂ ਦੇ ਲੈਣ-ਦੇਣ ਨਾਲ ਸਬੰਧਤ ਤੱਥਾਂ ਦੀ ਪੁਸ਼ਟੀ ਕਰਨ ਅਤੇ ਇਸ ਬਾਰੇ ਜਾਣਕਾਰੀ ਲੈਣ ਲਈ ਸੱਦਿਆ ਗਿਆ ਹੈ।
Satnam Singh Sandhu Enforcement Directorate Ed Summons Chandigarh University Rajya Sabha Viewnau Group Ponzi Scheme Financial Transactions Jalandhar News Punjab News