ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
Spain 'ਚ ਕਤਲ ਕੀਤੇ ਬਿਆਸ ਦੇ ਨੌਜਵਾਨ ਦੀ ਲਾਸ਼ 22 ਦਿਨ ਬਾਅਦ ਵੀ ਨਹੀਂ ਪਹੁੰਚੀ ਭਾਰਤ, ਪਰਿਵਾਰ ਇੰਤਜ਼ਾਰ 'ਚ
November 21, 2026
Spain-Manpreet-Singh-Beas-Punjab

Spain 'ਚ ਕਤਲ ਕੀਤੇ ਬਿਆਸ ਦੇ ਨੌਜਵਾਨ ਦੀ ਲਾਸ਼ 22 ਦਿਨ ਬਾਅਦ ਵੀ ਨਹੀਂ ਪਹੁੰਚੀ ਭਾਰਤ, ਪਰਿਵਾਰ ਇੰਤਜ਼ਾਰ 'ਚ

Prabhsimran Singh / Amritsar

ਸਪੇਨ ਵਿੱਚ ਕਤਲ ਕੀਤੇ ਗਏ ਬਿਆਸ ਦੇ ਨੌਜਵਾਨ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ 22 ਦਿਨ ਬੀਤਣ ਦੇ ਬਾਵਜੂਦ ਭਾਰਤ ਨਹੀਂ ਪਹੁੰਚ ਸਕੀ। ਪਰਿਵਾਰ ਦਾ ਦੋਸ਼ ਹੈ ਕਿ ਸਪੈਨਿਸ਼ ਅਧਿਕਾਰੀਆਂ ਵੱਲੋਂ ਮੰਗੇ ਗਏ ਸਾਰੇ ਦਸਤਾਵੇਜ਼ ਅਤੇ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਕੇ ਜਮ੍ਹਾਂ ਕਰਵਾਉਣ ਦੇ ਬਾਵਜੂਦ ਲਾਸ਼ ਨੂੰ ਭਾਰਤ ਭੇਜਣ ਵਿੱਚ ਦੇਰੀ ਕੀਤੀ ਜਾ ਰਹੀ ਹੈ। ਮਨਪ੍ਰੀਤ ਸਿੰਘ ਦਾ 31 ਅਕਤੂਬਰ ਨੂੰ ਸਪੇਨ ਵਿੱਚ ਆਪਣੇ ਨਾਲ ਰਹਿੰਦੇ ਭਾਰਤੀ ਨੌਜਵਾਨਾਂ ਨਾਲ ਹੋਏ ਝਗੜੇ ਦੌਰਾਨ ਕਤਲ ਕਰ ਦਿੱਤਾ ਗਿਆ ਸੀ। ਮਾਮੂਲੀ ਗੱਲ ਨੂੰ ਲੈ ਕੇ ਸ਼ੁਰੂ ਹੋਈ ਬਹਿਸ ਨੇ ਹਿੰਸਕ ਰੂਪ ਧਾਰ ਲਿਆ, ਜਿਸ ਦੌਰਾਨ ਤਿੰਨ ਨੌਜਵਾਨ ਜ਼ਖ਼ਮੀ ਹੋਏ ਅਤੇ ਗੰਭੀਰ ਸੱਟਾਂ ਕਾਰਨ ਮਨਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ, ਮਨਪ੍ਰੀਤ ਸਪੇਨ ਵਿੱਚ ਜਲੰਧਰ ਜ਼ਿਲ੍ਹੇ ਦੇ ਪਿੰਡ ਦੁਸਾਂਝਾਂ ਦੇ ਇੱਕ ਨੌਜਵਾਨ ਨਾਲ ਰਹਿ ਰਿਹਾ ਸੀ। ਮ੍ਰਿਤਕ ਦੀ ਮਾਤਾ ਗੁਰਮੀਤ ਕੌਰ ਨੇ ਦੱਸਿਆ ਕਿ ਝਗੜੇ ਦੌਰਾਨ ਹੋਏ ਹਮਲੇ ਵਿੱਚ ਮਨਪ੍ਰੀਤ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਤਿੰਨ ਭੈਣਾਂ ਦਾ ਇਕਲੌਤਾ ਭਰਾ ਮਨਪ੍ਰੀਤ ਕਰੀਬ ਛੇ ਸਾਲ ਪਹਿਲਾਂ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਸਪੇਨ ਗਿਆ ਸੀ। ਉੱਥੇ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਪਰਿਵਾਰ ਨੇ ਦੱਸਿਆ ਕਿ ਮਨਪ੍ਰੀਤ ਦੇ ਪਿਤਾ ਦਾ ਕਰੀਬ 12 ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਮੋਢਿਆਂ 'ਤੇ ਆ ਗਈ ਸੀ। ਮਨਪ੍ਰੀਤ ਨੂੰ ਵਿਦੇਸ਼ ਭੇਜਣ ਲਈ ਪਰਿਵਾਰ ਨੇ ਛੇ ਸਾਲ ਪਹਿਲਾਂ ਆਪਣਾ ਘਰ ਵੇਚਿਆ ਸੀ ਅਤੇ ਕਰਜ਼ਾ ਵੀ ਚੁੱਕਿਆ ਸੀ। ਮਾਂ ਗੁਰਮੀਤ ਕੌਰ ਨੇ ਦੱਸਿਆ ਕਿ ਕਤਲ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਮਨਪ੍ਰੀਤ ਨਾਲ ਫ਼ੋਨ 'ਤੇ ਗੱਲ ਹੋਈ ਸੀ। ਉਸ ਨੇ ਜਲਦੀ ਹੀ ਘਰ ਵਾਪਸ ਆਉਣ ਦੀ ਯੋਜਨਾ ਵੀ ਦੱਸੀ ਸੀ, ਪਰ ਪਰਿਵਾਰ ਨੂੰ ਕੀ ਪਤਾ ਸੀ ਕਿ ਉਹ ਹੁਣ ਕਦੇ ਵਾਪਸ ਨਹੀਂ ਆਵੇਗਾ। ਮ੍ਰਿਤਕ ਦੀ ਦੇਹ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ ਸਪੇਨ ਦੇ ਅਧਿਕਾਰੀਆਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ ਅਤੇ ਦਸਤਾਵੇਜ਼ਾਂ 'ਤੇ ਲੋੜੀਂਦੇ ਦਸਤਖ਼ਤ ਕਰਕੇ ਭੇਜੇ ਗਏ। ਇਸ ਦੇ ਬਾਵਜੂਦ ਅਧਿਕਾਰੀਆਂ ਨੇ ਕਥਿਤ ਤੌਰ 'ਤੇ ਤਕਨੀਕੀ ਕਾਰਨਾਂ ਦਾ ਹਵਾਲਾ ਦਿੰਦਿਆਂ ਦਸਤਾਵੇਜ਼ ਸਵੀਕਾਰ ਨਹੀਂ ਕੀਤੇ, ਜਿਸ ਕਾਰਨ ਲਾਸ਼ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਅਟਕੀ ਹੋਈ ਹੈ। ਪਿਛਲੇ 22 ਦਿਨਾਂ ਤੋਂ ਪਰਿਵਾਰ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਆਉਣ ਦੀ ਉਡੀਕ ਕਰ ਰਿਹਾ ਹੈ, ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਨਿਭਾਈਆਂ ਜਾ ਸਕਣ। ਇਕਲੌਤੇ ਕਮਾਊ ਪੁੱਤਰ ਦੀ ਮੌਤ ਨੇ ਪਰਿਵਾਰ ਨੂੰ ਆਰਥਿਕ ਅਤੇ ਮਾਨਸਿਕ ਤੌਰ 'ਤੇ ਬੁਰੀ ਤਰ੍ਹਾਂ ਤੋੜ ਦਿੱਤਾ ਹੈ। ਪੀੜਤ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਜਲਦ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਪਰਿਵਾਰ ਨੇ ਕਤਲ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਆਰਥਿਕ ਸਹਾਇਤਾ ਦੀ ਵੀ ਮੰਗ ਕੀਤੀ ਹੈ।ਸਪੇਨ ਵਿੱਚ ਕਤਲ ਕੀਤੇ ਗਏ ਬਿਆਸ ਦੇ ਨੌਜਵਾਨ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ 22 ਦਿਨ ਬੀਤਣ ਦੇ ਬਾਵਜੂਦ ਭਾਰਤ ਨਹੀਂ ਪਹੁੰਚ ਸਕੀ। ਪਰਿਵਾਰ ਦਾ ਦੋਸ਼ ਹੈ ਕਿ ਸਪੈਨਿਸ਼ ਅਧਿਕਾਰੀਆਂ ਵੱਲੋਂ ਮੰਗੇ ਗਏ ਸਾਰੇ ਦਸਤਾਵੇਜ਼ ਅਤੇ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਕੇ ਜਮ੍ਹਾਂ ਕਰਵਾਉਣ ਦੇ ਬਾਵਜੂਦ ਲਾਸ਼ ਨੂੰ ਭਾਰਤ ਭੇਜਣ ਵਿੱਚ ਦੇਰੀ ਕੀਤੀ ਜਾ ਰਹੀ ਹੈ। ਮਨਪ੍ਰੀਤ ਸਿੰਘ ਦਾ 31 ਅਕਤੂਬਰ ਨੂੰ ਸਪੇਨ ਵਿੱਚ ਆਪਣੇ ਨਾਲ ਰਹਿੰਦੇ ਭਾਰਤੀ ਨੌਜਵਾਨਾਂ ਨਾਲ ਹੋਏ ਝਗੜੇ ਦੌਰਾਨ ਕਤਲ ਕਰ ਦਿੱਤਾ ਗਿਆ ਸੀ। ਮਾਮੂਲੀ ਗੱਲ ਨੂੰ ਲੈ ਕੇ ਸ਼ੁਰੂ ਹੋਈ ਬਹਿਸ ਨੇ ਹਿੰਸਕ ਰੂਪ ਧਾਰ ਲਿਆ, ਜਿਸ ਦੌਰਾਨ ਤਿੰਨ ਨੌਜਵਾਨ ਜ਼ਖ਼ਮੀ ਹੋਏ ਅਤੇ ਗੰਭੀਰ ਸੱਟਾਂ ਕਾਰਨ ਮਨਪ੍ਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ, ਮਨਪ੍ਰੀਤ ਸਪੇਨ ਵਿੱਚ ਜਲੰਧਰ ਜ਼ਿਲ੍ਹੇ ਦੇ ਪਿੰਡ ਦੁਸਾਂਝਾਂ ਦੇ ਇੱਕ ਨੌਜਵਾਨ ਨਾਲ ਰਹਿ ਰਿਹਾ ਸੀ। ਮ੍ਰਿਤਕ ਦੀ ਮਾਤਾ ਗੁਰਮੀਤ ਕੌਰ ਨੇ ਦੱਸਿਆ ਕਿ ਝਗੜੇ ਦੌਰਾਨ ਹੋਏ ਹਮਲੇ ਵਿੱਚ ਮਨਪ੍ਰੀਤ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਜਾਨ ਚਲੀ ਗਈ। ਤਿੰਨ ਭੈਣਾਂ ਦਾ ਇਕਲੌਤਾ ਭਰਾ ਮਨਪ੍ਰੀਤ ਕਰੀਬ ਛੇ ਸਾਲ ਪਹਿਲਾਂ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਸਪੇਨ ਗਿਆ ਸੀ। ਉੱਥੇ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਪਰਿਵਾਰ ਨੇ ਦੱਸਿਆ ਕਿ ਮਨਪ੍ਰੀਤ ਦੇ ਪਿਤਾ ਦਾ ਕਰੀਬ 12 ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਮੋਢਿਆਂ 'ਤੇ ਆ ਗਈ ਸੀ। ਮਨਪ੍ਰੀਤ ਨੂੰ ਵਿਦੇਸ਼ ਭੇਜਣ ਲਈ ਪਰਿਵਾਰ ਨੇ ਛੇ ਸਾਲ ਪਹਿਲਾਂ ਆਪਣਾ ਘਰ ਵੇਚਿਆ ਸੀ ਅਤੇ ਕਰਜ਼ਾ ਵੀ ਚੁੱਕਿਆ ਸੀ। ਮਾਂ ਗੁਰਮੀਤ ਕੌਰ ਨੇ ਦੱਸਿਆ ਕਿ ਕਤਲ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਮਨਪ੍ਰੀਤ ਨਾਲ ਫ਼ੋਨ 'ਤੇ ਗੱਲ ਹੋਈ ਸੀ। ਉਸ ਨੇ ਜਲਦੀ ਹੀ ਘਰ ਵਾਪਸ ਆਉਣ ਦੀ ਯੋਜਨਾ ਵੀ ਦੱਸੀ ਸੀ, ਪਰ ਪਰਿਵਾਰ ਨੂੰ ਕੀ ਪਤਾ ਸੀ ਕਿ ਉਹ ਹੁਣ ਕਦੇ ਵਾਪਸ ਨਹੀਂ ਆਵੇਗਾ। ਮ੍ਰਿਤਕ ਦੀ ਦੇਹ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ ਸਪੇਨ ਦੇ ਅਧਿਕਾਰੀਆਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ ਅਤੇ ਦਸਤਾਵੇਜ਼ਾਂ 'ਤੇ ਲੋੜੀਂਦੇ ਦਸਤਖ਼ਤ ਕਰਕੇ ਭੇਜੇ ਗਏ। ਇਸ ਦੇ ਬਾਵਜੂਦ ਅਧਿਕਾਰੀਆਂ ਨੇ ਕਥਿਤ ਤੌਰ 'ਤੇ ਤਕਨੀਕੀ ਕਾਰਨਾਂ ਦਾ ਹਵਾਲਾ ਦਿੰਦਿਆਂ ਦਸਤਾਵੇਜ਼ ਸਵੀਕਾਰ ਨਹੀਂ ਕੀਤੇ, ਜਿਸ ਕਾਰਨ ਲਾਸ਼ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਅਟਕੀ ਹੋਈ ਹੈ। ਪਿਛਲੇ 22 ਦਿਨਾਂ ਤੋਂ ਪਰਿਵਾਰ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਆਉਣ ਦੀ ਉਡੀਕ ਕਰ ਰਿਹਾ ਹੈ, ਤਾਂ ਜੋ ਉਸ ਦੀਆਂ ਅੰਤਿਮ ਰਸਮਾਂ ਨਿਭਾਈਆਂ ਜਾ ਸਕਣ। ਇਕਲੌਤੇ ਕਮਾਊ ਪੁੱਤਰ ਦੀ ਮੌਤ ਨੇ ਪਰਿਵਾਰ ਨੂੰ ਆਰਥਿਕ ਅਤੇ ਮਾਨਸਿਕ ਤੌਰ 'ਤੇ ਬੁਰੀ ਤਰ੍ਹਾਂ ਤੋੜ ਦਿੱਤਾ ਹੈ। ਪੀੜਤ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਮਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਜਲਦ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਪਰਿਵਾਰ ਨੇ ਕਤਲ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਆਰਥਿਕ ਸਹਾਇਤਾ ਦੀ ਵੀ ਮੰਗ ਕੀਤੀ ਹੈ।

Spain Manpreet Singh Beas Punjab News Indian Youth Murder Spain Murder Case Indian Abroad Punjabi Diaspora Dead Body Repatriation Indian Embassy Punjab Government Family Appeal Crime News Overseas Indians


Recommended Posts