ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
ਬਠਿੰਡਾ ਦੀਆਂ ਮੰਡੀਆਂ 'ਚ 15.51 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 14.74 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ
November 21, 2026
Bathinda-Paddy-Procurement-Punja

ਬਠਿੰਡਾ ਦੀਆਂ ਮੰਡੀਆਂ 'ਚ 15.51 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 14.74 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ

Prabhsimran Singh / Bathinda

ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ 20 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 15,51,886 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੁੱਲ 14,74,730 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਖ਼ਰੀਦ ਦੇ ਅੰਕੜਿਆਂ ਅਨੁਸਾਰ ਪਨਗ੍ਰੇਨ ਵੱਲੋਂ ਸਭ ਤੋਂ ਵੱਧ 6,24,151 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਮਾਰਕਫੈੱਡ ਵੱਲੋਂ 3,49,181 ਮੀਟ੍ਰਿਕ ਟਨ, ਪਨਸਪ ਵੱਲੋਂ 3,21,598 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1,79,799 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੀ ਲਗਾਤਾਰ ਕੀਤੀ ਜਾ ਰਹੀ ਹੈ। ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੇ ਬਦਲੇ ਕੁੱਲ 3,323.85 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਮੁਤਾਬਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।

Bathinda Paddy Procurement Punjab Mandi Rajesh Dhiman Punjab Government Paddy Season 2026 Farmers Payment Pungrain Markfed Punsup


Recommended Posts