November 23, 2026
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Prabhsimran Singh / Amritsar
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਆਰੰਭਤਾ ਮੌਕੇ ਅਰਦਾਸ ਕੀਤੀ ਗਈ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ। ਇਸ ਮੌਕੇ ਸਿੰਘ ਸਾਹਿਬਾਨ ਪੂਰੀ ਮਰਿਆਦਾ ਅਤੇ ਸ਼ਰਧਾ ਨਾਲ ਪਾਵਨ ਸਰੂਪ ਨੂੰ ਲੈ ਕੇ ਨਗਰ ਕੀਰਤਨ ਵਿੱਚ ਸ਼ਾਮਲ ਹੋਏ। ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ ਅਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸੰਗਤ ਵੱਲੋਂ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਜਲ ਦੀ ਸੇਵਾ ਅਤੇ ਲੰਗਰ ਲਗਾ ਕੇ ਨਗਰ ਕੀਰਤਨ ਵਿੱਚ ਸ਼ਾਮਲ ਸ਼ਰਧਾਲੂਆਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸੰਗਤ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਗੁਰਬਾਣੀ ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਅਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸਿੱਖ ਜਗਤ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣਾ ਅਤੇ ਮਨੁੱਖਤਾ ਦੀ ਸੇਵਾ ਕਰਨਾ ਹੀ ਗੁਰੂ ਸਾਹਿਬ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸਹੀ ਰਾਹ ਹੈ।
Guru Nanak Dev Ji Guru Nanak Dev Ji Prakash Purab Gurpurab Celebrations Nagar Kirtan Sri Akal Takht Sahib Golden Temple Sgpc Shiromani Gurdwara Parbandhak Committee Harjinder Singh Dhami Sikhism Sikh Community Punjab News Amritsar News Religious Event Sik