ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ   
ਸੰਗਰੂਰ 'ਚ ਕੂੜਾ ਪ੍ਰਬੰਧਨ ਦੀ ਮਾੜੀ ਹਾਲਤ 'ਤੇ Ngt ਸਖ਼ਤ, Dc ਨੂੰ 4 ਹਫ਼ਤਿਆਂ 'ਚ ਰਿਪੋਰਟ ਸੌਂਪਣ ਦੇ ਹੁਕਮ
November 24, 2026
Ngt-National-Green-Tribunal-Sang

ਸੰਗਰੂਰ 'ਚ ਕੂੜਾ ਪ੍ਰਬੰਧਨ ਦੀ ਮਾੜੀ ਹਾਲਤ 'ਤੇ Ngt ਸਖ਼ਤ, Dc ਨੂੰ 4 ਹਫ਼ਤਿਆਂ 'ਚ ਰਿਪੋਰਟ ਸੌਂਪਣ ਦੇ ਹੁਕਮ

Prabhsimran Singh / Sangrur

ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਸੰਗਰੂਰ ਸ਼ਹਿਰ ਵਿੱਚ ਵਿਗੜ ਰਹੇ ਕੂੜਾ ਪ੍ਰਬੰਧਨ ਸਿਸਟਮ 'ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਡਿਪਟੀ ਕਮਿਸ਼ਨਰ (DC) ਨੂੰ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਟ੍ਰਿਬਿਊਨਲ ਨੇ ਡੀਸੀ ਨੂੰ ਚਾਰ ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਪੁਰਾਣੇ ਕੂੜੇ (Legacy Waste) ਦੇ ਨਿਪਟਾਰੇ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਉਪਾਵਾਂ ਨੂੰ ਲਾਗੂ ਕਰਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਹੁਕਮ ਵੀ ਦਿੱਤੇ ਹਨ। ਨਵੀਂ ਦਿੱਲੀ ਸਥਿਤ NGT ਦੇ ਪ੍ਰਿੰਸੀਪਲ ਬੈਂਚ ਨੇ 18 ਨਵੰਬਰ ਨੂੰ ਐਪਲੀਕੇਸ਼ਨ ਨੰਬਰ 613/2025 (ਕਮਲ ਆਨੰਦ ਬਨਾਮ ਪੰਜਾਬ ਰਾਜ ਅਤੇ ਹੋਰ) ਦੀ ਸੁਣਵਾਈ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਬੈਂਚ ਦੀ ਅਗਵਾਈ NGT ਦੇ ਚੇਅਰਪਰਸਨ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਅਤੇ ਮਾਹਿਰ ਮੈਂਬਰ ਡਾ. ਅਫ਼ਰੋਜ਼ ਅਹਿਮਦ ਕਰ ਰਹੇ ਸਨ।ਸੁਣਵਾਈ ਦੌਰਾਨ ਟ੍ਰਿਬਿਊਨਲ ਨੇ ਨਗਰ ਕੌਂਸਲ ਸੰਗਰੂਰ ਵਿੱਚ ਪ੍ਰਸ਼ਾਸਕੀ ਅਸਥਿਰਤਾ ਦਾ ਵੀ ਨੋਟਿਸ ਲਿਆ। ਵਰਚੁਅਲ ਤੌਰ 'ਤੇ ਪੇਸ਼ ਹੋਏ ਵਧੀਕ ਡਿਪਟੀ ਕਮਿਸ਼ਨਰ (ADC) ਨੇ ਬੈਂਚ ਨੂੰ ਦੱਸਿਆ ਕਿ ਨਗਰ ਕੌਂਸਲ ਦੇ ਸਾਬਕਾ ਕਾਰਜਸਾਧਕ ਅਫ਼ਸਰ (EO) ਅਸ਼ਵਨੀ ਕੁਮਾਰ ਨੌਕਰੀ ਛੱਡ ਚੁੱਕੇ ਹਨ ਅਤੇ ਜਲਦੀ ਹੀ ਨਵੇਂ ਅਧਿਕਾਰੀ ਵੱਲੋਂ ਅਹੁਦਾ ਸੰਭਾਲੇ ਜਾਣ ਦੀ ਉਮੀਦ ਹੈ। ਹਾਲਾਂਕਿ, ਅਧਿਕਾਰੀਆਂ ਦੇ ਬਦਲਾਅ ਦੇ ਬਾਵਜੂਦ NGT ਨੇ ਸਪੱਸ਼ਟ ਕੀਤਾ ਕਿ ਕੂੜਾ ਪ੍ਰਬੰਧਨ ਦੇ ਮਾਮਲੇ ਵਿੱਚ ਜਵਾਬਦੇਹੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪ੍ਰਸ਼ਾਸਨ ਵੱਲੋਂ ਟ੍ਰਿਬਿਊਨਲ ਨੂੰ ਭਰੋਸਾ ਦਿੱਤਾ ਗਿਆ ਕਿ ਡਿਪਟੀ ਕਮਿਸ਼ਨਰ ਖ਼ੁਦ ਇਨ੍ਹਾਂ ਕੰਮਾਂ ਦੀ ਸਿੱਧੀ ਨਿਗਰਾਨੀ ਕਰਨਗੇ।ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਦੱਸਿਆ ਕਿ ਨਗਰ ਕੌਂਸਲ ਦੀ ਹੱਦ ਅੰਦਰ ਕੂੜਾ ਪ੍ਰਬੰਧਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵੱਡੇ ਕੂੜਾ ਉਤਪਾਦਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਇਨ੍ਹਾਂ ਨੋਟਿਸਾਂ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਟ੍ਰਿਬਿਊਨਲ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਦੰਡਕਾਰੀ ਕਾਰਵਾਈ ਸ਼ੁਰੂ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।ਟ੍ਰਿਬਿਊਨਲ ਨੇ ਨਗਰ ਕੌਂਸਲ ਸੰਗਰੂਰ 'ਤੇ ਲਗਾਏ ਗਏ ਵਾਤਾਵਰਣ ਮੁਆਵਜ਼ੇ ਦੀ ਰਕਮ ਦੀ ਪੂਰੀ ਵਸੂਲੀ ਨਾ ਹੋਣ 'ਤੇ ਵੀ ਗੰਭੀਰ ਚਿੰਤਾ ਪ੍ਰਗਟਾਈ। ਨਗਰ ਕੌਂਸਲ 'ਤੇ 92 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ (EC) ਲਗਾਇਆ ਗਿਆ ਸੀ, ਜਿਸ ਵਿੱਚੋਂ ਹੁਣ ਤੱਕ ਸਿਰਫ਼ 18 ਲੱਖ ਰੁਪਏ ਹੀ ਜਮ੍ਹਾਂ ਹੋਏ ਹਨ। ਇਸੇ ਤਰ੍ਹਾਂ 84 ਲੱਖ ਰੁਪਏ ਦੇ ਵਾਤਾਵਰਣ ਨੁਕਸਾਨ ਮੁਆਵਜ਼ੇ (EDC) ਦੇ ਮੁਕਾਬਲੇ ਵੀ ਸਿਰਫ਼ 18 ਲੱਖ ਰੁਪਏ ਦੀ ਵਸੂਲੀ ਹੋਈ ਹੈ। NGT ਨੇ ਡਿਪਟੀ ਕਮਿਸ਼ਨਰ ਨੂੰ ਚਾਰ ਹਫ਼ਤਿਆਂ ਦੇ ਅੰਦਰ ਬਕਾਇਆ ਰਾਸ਼ੀ ਦੀ ਵਸੂਲੀ ਯਕੀਨੀ ਬਣਾਉਣ ਅਤੇ ਇਸ ਸਬੰਧੀ ਵਿਸਥਾਰਤ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਫਰਵਰੀ 2027 ਵਿੱਚ ਹੋਵੇਗੀ।

Ngt National Green Tribunal Sangrur Punjab News Waste Management Solid Waste Management Legacy Waste Environmental Compensation Environmental Damage Compensation Deputy Commissioner Sangrur Municipal Council Punjab Environment Pollution Control Justice Pr


Recommended Posts