November 26, 2026
ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ 27 ਨਵੰਬਰ ਨੂੰ ਹੋਵੇਗੀ ਏਅਰ ਰੇਡ ਤੇ ਬਲੈਕਆਊਟ ਮੌਕ ਡਰਿੱਲ, ਰਾਤ 8 ਵਜੇ ਵੱਜਣਗੇ ਸਾਇਰਨ
Prabhsimran Singh / Punjab
ਪੰਜਾਬ ਵਿੱਚ ਨਾਗਰਿਕ ਸੁਰੱਖਿਆ ਪ੍ਰਬੰਧਾਂ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਪਰਖਣ ਲਈ 27 ਨਵੰਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ ਕਰਵਾਈ ਜਾਵੇਗੀ। ਇਹ ਅਭਿਆਸ ਰਾਤ 8 ਵਜੇ ਸ਼ੁਰੂ ਹੋਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤਹਿਤ ਹੋਣ ਵਾਲੀ ਇਸ ਡਰਿੱਲ ਦਾ ਮੁੱਖ ਉਦੇਸ਼ ਨਾਗਰਿਕ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨਾ ਅਤੇ ਲੋਕਾਂ ਨੂੰ ਐਮਰਜੈਂਸੀ ਸਥਿਤੀ ਦੌਰਾਨ ਅਪਣਾਈ ਜਾਣ ਵਾਲੀ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਮੌਕ ਡਰਿੱਲ ਦੀ ਸ਼ੁਰੂਆਤ ਏਅਰ ਰੇਡ ਚਿਤਾਵਨੀ ਸਾਇਰਨ ਨਾਲ ਹੋਵੇਗੀ। ਇਸ ਦੌਰਾਨ ਦੋ ਮਿੰਟ ਤੱਕ ਉੱਚੀ ਅਤੇ ਧੀਮੀ ਆਵਾਜ਼ ਵਿੱਚ ਸਾਇਰਨ ਵਜਾਇਆ ਜਾਵੇਗਾ। ਇਸ ਤੋਂ ਬਾਅਦ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਨਾਗਰਿਕ ਸੁਰੱਖਿਆ ਕੰਟਰੋਲਰ ਵੱਲੋਂ ਚੁਣੇ ਹੋਏ ਇਲਾਕਿਆਂ ਵਿੱਚ ਸੰਕੇਤਕ ਬਲੈਕਆਊਟ ਲਾਗੂ ਕੀਤਾ ਜਾਵੇਗਾ। ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।ਅਭਿਆਸ ਦੀ ਸਮਾਪਤੀ ’ਤੇ ਦੋ ਮਿੰਟ ਤੱਕ ਲਗਾਤਾਰ ਉੱਚੀ ਆਵਾਜ਼ ਵਿੱਚ ਸਾਇਰਨ ਵਜਾਇਆ ਜਾਵੇਗਾ, ਜਿਸ ਰਾਹੀਂ ‘ਆਲ ਕਲੀਅਰ’ ਯਾਨੀ ਖ਼ਤਰਾ ਟਲਣ ਦਾ ਸੰਕੇਤ ਦਿੱਤਾ ਜਾਵੇਗਾ।ਫਿਰੋਜ਼ਪੁਰ ਵਿੱਚ ਇਹ ਮੌਕ ਡਰਿੱਲ ਸ਼ਹਿਰ ਦੇ ਸਿਵਲ ਹਸਪਤਾਲ ਨੇੜੇ ਸਥਿਤ ਹਾਊਸਿੰਗ ਬੋਰਡ ਕਲੋਨੀ ਵਿੱਚ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਹਿਮਾਂਸ਼ੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਭਿਆਸ ਦੌਰਾਨ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਵਰਗੀਆਂ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ ਅਤੇ ਇਨ੍ਹਾਂ ਦੇ ਕੰਮਕਾਜ ’ਤੇ ਕੋਈ ਅਸਰ ਨਹੀਂ ਪਵੇਗਾ।ਫਿਰੋਜ਼ਪੁਰ ਵਿੱਚ ਇਹ ਮੌਕ ਡਰਿੱਲ ਸ਼ਹਿਰ ਦੇ ਸਿਵਲ ਹਸਪਤਾਲ ਨੇੜੇ ਸਥਿਤ ਹਾਊਸਿੰਗ ਬੋਰਡ ਕਲੋਨੀ ਵਿੱਚ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਹਿਮਾਂਸ਼ੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਭਿਆਸ ਦੌਰਾਨ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਵਰਗੀਆਂ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ ਅਤੇ ਇਨ੍ਹਾਂ ਦੇ ਕੰਮਕਾਜ ’ਤੇ ਕੋਈ ਅਸਰ ਨਹੀਂ ਪਵੇਗਾ।ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਇਹ ਸਿਰਫ਼ ਪਹਿਲਾਂ ਤੋਂ ਨਿਰਧਾਰਤ ਮੌਕ ਅਭਿਆਸ ਹੈ ਅਤੇ ਇਸ ਨੂੰ ਕਿਸੇ ਅਸਲ ਹਵਾਈ ਹਮਲੇ ਜਾਂ ਐਮਰਜੈਂਸੀ ਸਥਿਤੀ ਦਾ ਅਲਰਟ ਨਾ ਸਮਝਿਆ ਜਾਵੇ। ਸਾਇਰਨ ਸੁਣਨ ’ਤੇ ਲੋਕਾਂ ਨੂੰ ਸ਼ਾਂਤ ਰਹਿਣ, ਮੌਕੇ ’ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਹਿਯੋਗ ਕਰਨ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
Punjab Air Raid Mock Drill Blackout Drill Civil Defence Punjab Government Home Ministry Emergency Preparedness Firozpur Siren Alert Public Safety