ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ’ਚ ਮੋਬਾਈਲ ਚੋਰੀ ਕਰਨ ਵਾਲੇ ਦਿੱਲੀ ਦੇ ਦੋ ਨੌਜਵਾਨ ਗ੍ਰਿਫ਼ਤਾਰ, 4.3 ਲੱਖ ਦੇ 11 ਫੋਨ ਬਰਾਮਦ    ਨੰਗਲ ਖਾਦ ਫੈਕਟਰੀ ਦੇ ਆਧੁਨਿਕੀਕਰਨ ਨੂੰ ਕੇਂਦਰ ਦੀ ਮਨਜ਼ੂਰੀ, ਸਾਲਾਨਾ ਉਤਪਾਦਨ ਸਮਰੱਥਾ 4.8 ਤੋਂ ਵਧ ਕੇ 12.7 ਲੱਖ ਮੀਟ੍ਰਿਕ ਟਨ ਹੋਵੇਗੀ    ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ   
ਪਰਲਜ਼ ਗਰੁੱਪ ਦੇ ਸੈਕਟਰ 100 ਤੇ 104 ਦੇ ਪਲਾਟ ਧਾਰਕਾਂ ਨੂੰ ਵੱਡਾ ਝਟਕਾ: ਸੁਪਰੀਮ ਕੋਰਟ ਨੇ ਨਗਦ ਰਾਸ਼ੀ ਦੇ ਕੇ ਪਲਾਟ ਖ਼ਰੀਦਣ ਵਾਲਿਆਂ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ
November 26, 2026
Pearls-Group-Supreme-Court-Pearl

ਪਰਲਜ਼ ਗਰੁੱਪ ਦੇ ਸੈਕਟਰ 100 ਤੇ 104 ਦੇ ਪਲਾਟ ਧਾਰਕਾਂ ਨੂੰ ਵੱਡਾ ਝਟਕਾ: ਸੁਪਰੀਮ ਕੋਰਟ ਨੇ ਨਗਦ ਰਾਸ਼ੀ ਦੇ ਕੇ ਪਲਾਟ ਖ਼ਰੀਦਣ ਵਾਲਿਆਂ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ

Prabhsimran Singh / Punjab

ਸੁਪਰੀਮ ਕੋਰਟ ਵੱਲੋਂ ਪਰਲਜ਼ ਗਰੁੱਪ ਨਾਲ ਸਬੰਧਤ ਸੈਕਟਰ 100 ਅਤੇ 104 ਬਾਰੇ ਸੁਣਾਏ ਗਏ ਤਾਜ਼ਾ ਫ਼ੈਸਲੇ ਨੇ ਬਿਨਾਂ ਕਿਸੇ ਬੈਂਕਿੰਗ ਚੈਨਲ ਰਾਹੀਂ ਨਗਦ ਰਾਸ਼ੀ ਦੇ ਕੇ ਪਲਾਟ ਖ਼ਰੀਦਣ ਵਾਲੇ ਮਕਾਨ ਮਾਲਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਦੇਸ਼ ਦੀ ਸਰਵਉੱਚ ਅਦਾਲਤ ਨੇ ਅਜਿਹੇ ਪਲਾਟ ਧਾਰਕਾਂ ਨੂੰ ‘ਕੈਟਾਗਰੀ-4’ ਵਿੱਚ ਰੱਖਦਿਆਂ ਉਨ੍ਹਾਂ ਨੂੰ ਪਲਾਟ ਜਾਂ ਪੈਸੇ ਵਾਪਸ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਅਦਾਲਤ ਨੇ ਇਨ੍ਹਾਂ ਮਾਲਕਾਂ ਨੂੰ ਹੇਠਲੀ ਅਦਾਲਤ ਵਿੱਚ ਆਪਣਾ ਪੱਖ ਰੱਖਣ ਦੀ ਛੋਟ ਦਿੱਤੀ ਹੈ। ਇਸ ਦੇ ਨਾਲ ਹੀ ਲੋਧਾ ਕਮੇਟੀ ਨੂੰ ਇਨ੍ਹਾਂ ਪਲਾਟਾਂ ਨੂੰ ਖ਼ਾਲੀ ਕਰਾਰ ਦੇ ਕੇ ਅਗਲੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸੈਕਟਰ 100 ਅਤੇ 104 ਵਿੱਚ ਸਾਲ 2016 ਤੋਂ ਬਾਅਦ ਵੱਡੇ ਪੱਧਰ ’ਤੇ ਮਕਾਨਾਂ ਦੀ ਉਸਾਰੀ ਹੋਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਗਮਾਡਾ ਵੱਲੋਂ ਸਾਲ 2024 ਤੱਕ ਇਨ੍ਹਾਂ ਇਲਾਕਿਆਂ ਵਿੱਚ ਮਕਾਨਾਂ ਦੇ ਨਕਸ਼ੇ ਪਾਸ ਕੀਤੇ ਜਾਂਦੇ ਰਹੇ। ਇਸ ਤੋਂ ਇਲਾਵਾ ਬਿਜਲੀ, ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਵੀ ਜਾਰੀ ਕੀਤੇ ਗਏ। ਇਸ ਦੌਰਾਨ ਬਾਜ਼ਾਰ ਦੀ ਕੀਮਤ ਨਾਲੋਂ ਲਗਪਗ ਦਸ ਗੁਣਾ ਸਸਤੇ ਭਾਅ ’ਤੇ ਨਗਦ ਰਾਸ਼ੀ ਦੇ ਕੇ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਹੁੰਦੀ ਰਹੀ। ਹੁਣ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਇਹ ਸਾਰੇ ਸੌਦੇ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ।ਸਥਾਨਕ ਵਸਨੀਕਾਂ ਨੇ ਪਿਛਲੇ ਦਸ ਸਾਲਾਂ ਦੌਰਾਨ ਇਨ੍ਹਾਂ ਦੋਵਾਂ ਸੈਕਟਰਾਂ ਵਿੱਚ ਹੋਈ ਪਲਾਟਾਂ ਦੀ ਵਿਕਰੀ ਅਤੇ ਉਸਾਰੀ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਂਦੀ ਹੈ ਤਾਂ ਸੈਂਕੜੇ ਕਰੋੜ ਰੁਪਏ ਦੇ ਕਥਿਤ ਘਪਲੇ ਦਾ ਖੁਲਾਸਾ ਹੋ ਸਕਦਾ ਹੈ। ਦੱਸਿਆ ਜਾਂਦਾ ਹੈ ਕਿ ਦੋ ਸਾਲ ਪਹਿਲਾਂ ਲੋਧਾ ਕਮੇਟੀ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕਰਵਾਈ ਗਈ ਸੀ, ਜਿਸ ਦੌਰਾਨ ਕਈ ਮਕਾਨਾਂ ਨੂੰ ਅਣ-ਅਧਿਕਾਰਤ ਕਰਾਰ ਦਿੱਤਾ ਗਿਆ ਸੀ। ਇਨ੍ਹਾਂ ਵਿੱਚ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਕੁਝ ਸਿਆਸੀ ਆਗੂਆਂ ਦੇ ਮਕਾਨ ਵੀ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਸੀ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਇਨ੍ਹਾਂ ਸੈਕਟਰਾਂ ਵਿੱਚ ਪੈਂਦੇ ਪੰਚਾਇਤੀ ਰਸਤਿਆਂ ਅਤੇ ਕਿਸਾਨਾਂ ਦੀਆਂ ਅਣਵਿਕੀਆਂ ਜ਼ਮੀਨਾਂ ’ਤੇ ਕਬਜ਼ੇ ਕਰਨ ਦੀਆਂ ਕੋਸ਼ਿਸ਼ਾਂ ਵੀ ਹੁੰਦੀਆਂ ਰਹੀਆਂ ਹਨ।ਦੂਜੇ ਪਾਸੇ, ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪਰਲਜ਼ ਸਿਟੀ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਸੈਕਟਰ 100-104 ਵੱਲੋਂ ਦੋਵਾਂ ਸੈਕਟਰਾਂ ਵਿੱਚ ਦਰਜਨ ਤੋਂ ਵੱਧ ਥਾਵਾਂ ’ਤੇ ਹੋਰਡਿੰਗ ਅਤੇ ਫਲੈਕਸ ਬੋਰਡ ਲਗਾਏ ਗਏ ਹਨ। ਐਸੋਸੀਏਸ਼ਨ ਦੇ ਪ੍ਰਧਾਨ ਕੁਲਬੀਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਨ੍ਹਾਂ ਬੋਰਡਾਂ ਰਾਹੀਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਇਤਿਹਾਸਕ ਜਿੱਤ ਕਰਾਰ ਦਿੰਦਿਆਂ ਸਮੂਹ ਨਿਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ। ਉੱਧਰ, ਆਲੇ-ਦੁਆਲੇ ਦੀਆਂ ਪੰਚਾਇਤਾਂ ਅਤੇ ਆਪਣੀ ਜ਼ਮੀਨ ਨਾ ਵੇਚਣ ਵਾਲੇ ਕਿਸਾਨਾਂ ਨੇ ਵੀ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਹੁਣ ਇਸ ਮਾਮਲੇ ਵਿੱਚ ਅਦਾਲਤੀ ਫ਼ੈਸਲੇ ਤੋਂ ਬਾਅਦ ਅਗਲੀ ਕਾਰਵਾਈ ਅਤੇ ਲੋਧਾ ਕਮੇਟੀ ਦੇ ਕਦਮਾਂ ’ਤੇ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ।

Pearls Group Supreme Court Pearls City Sector 100 Sector 104 Lodha Committee Gmada Punjab News Real Estate News Property Dispute Mohali News Cash Transactions Property Owners


Recommended Posts