16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ   
ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਰਣਬੀਰ ਸਿੰਘ ਸਰਾਂ ਦਾ ਦਿਹਾਂਤ
July 3, 2021
Daily-Dharaledar-Online-News-Vie

Daily Dharaledar / Punjab

ਪਟਿਆਲਾ, 3 ਜੁਲਾਈ ()- ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਰਣਬੀਰ ਸਿੰਘ ਸਰਾਓ ਦਾ ਸ਼ੁੱਕਰਵਾਰ ਦੇਰ ਸ਼ਾਮ ਦੇਹਾਂਤ ਹੋ ਗਿਆ। ਉਹ 82 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸ਼ੁੱਕਰਵਾਰ ਸ਼ਾਮ ਨੂੰ ਉਹਨਾਂ ਦੀ ਤਬੀਅਤ ਵਿਗੜੀ ਅਤੇ ਦੇਰ ਰਾਤ ਉਹ ਅਕਾਲ ਚਲਾਣਾ ਕਰ ਗਏ। ਡਾ. ਰਣਬੀਰ ਸਿੰਘ ਸਰਾਓ ਦਾ ਅੰਤਿਮ ਸਸਕਾਰ ਬਡੂੰਗਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਹਨਾਂ ਦੀ ਚਿਖ਼ਾ ਨੂੰ ਅਗਨੀ ਉਹਨਾਂ ਦੇ ਪੁੱਤਰ ਅਜੇਵੀਰ ਸਿੰਘ ਸਰਾਓ, ਜੁਆਇੰਟ ਡਾਇਰੈਕਟਰ ਫੂਡ ਸਪਲਾਈ ਵਿਭਾਗ ਪੰਜਾਬ ਵੱਲੋਂ ਦਿੱਤੀ ਗਈ। ਪ੍ਰੋ. ਰਣਬੀਰ ਸਿੰਘ ਸਰਾਓ ਆਪਣੇ ਪਿੱਛੇ ਪਤਨੀ ਸ਼੍ਰੀਮਤੀ ਸੁਖਦਰਸ਼ਨ ਕੌਰ, ਪੁੱਤਰ ਅਜੇਵੀਰ ਸਿੰਘ ਸਰਾਓ ਅਤੇ ਧੀ ਸਿਮਰਤਾ ਨੂੰ ਛੱਡ ਗਏ ਹਨ। ਜ਼ਿਕਰਯੋਗ ਹੈ ਕਿ ਡਾ. ਰਣਬੀਰ ਸਿੰਘ ਸਰਾਓ ਪੰਜਾਬੀ ਯੂਨੀਵਰਸਿਟੀ ਵਿੱਚ ਸਾਲ 1994 ਤੋਂ ਸਾਲ 2000 ਤੱਕ ਰਜਿਸਟਰਾਰ ਰਹੇ। ਉਹ ਸਮਾਜ ਸੇਵੀ ਹੋਣ ਦੇ ਨਾਤੇ ਹਰ ਤਰ੍ਹਾਂ ਦੇ ਸਮਾਜਿਕ ਕੰਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਂਦੇ ਸਨ।
ਡਾ. ਰਣਬੀਰ ਸਿੰਘ ਸਰਾਓ ਦੀ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦੁਰ, 23 ਨੰਬਰ ਫਾਟਕ ਪਟਿਆਲਾ ਵਿਖੇ 9 ਜੁਲਾਈ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਪਵੇਗਾ।

Daily Dharaledar Online News Views and Reviews


Recommended Posts