ਪਟਿਆਲਾ 12 ਜੁਲਾਈ-(ਧੜ੍ਹੱਲੇਦਾਰ ਬਿਉਰੋ)
  ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਮਿ " /> ">

ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
25% ਤੋਂ ਵੱਧ ਦਾਖਲਾ ਕਰਨ ਵਾਲੇ ਸਕੂਲ ਮੁਖੀਆਂ ਦਾ ਸਨਮਾਨ
July 12, 2021
Daily-Dharaledar-Online-News-Vie

Daily Dharaledar / Punjab

ਪਟਿਆਲਾ 12 ਜੁਲਾਈ-(ਧੜ੍ਹੱਲੇਦਾਰ ਬਿਉਰੋ)
  ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਮਿਆਰੀ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਅੱਜ ਇੱਥੇ ਜਿਲ੍ਹਾ ਪਟਿਆਲਾ ਦੇ ਸਰਕਾਰੀ ਸੈਕੰਡਰੀ, ਹਾਈ ਤੇ ਮਿਡਲ ਸਕੂਲਾਂ -ਚ ਬੱਚਿਆਂ ਦੀ ਗਿਣਤੀ 25 ਫ਼ੀਸਦੀ ਤੋਂ ਜ਼ਿਆਦਾ ਵਧਾਉਣ ਵਾਲੇ 23 ਸਕੂਲਾਂ ਦੇ ਮੁਖੀਆਂ ਦਾ ਸਕੂਲ ਸਿੱਖਿਆ ਵਿਭਾਗ ਵੱਲੋਂ ਸਨਮਾਨ ਕੀਤਾ।
  ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੂਰ-ਅੰਦੇਸ਼ੀ ਸੋਚ ਤਹਿਤ ਅੱਜ ਜਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਦੀ ਅਗਵਾਈ -ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਵਿਖੇ ਹੋਏ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੀਲਖ਼ਾਨਾ, ਸਿਵਲ ਲਾਈਨਜ਼ ਪਟਿਆਲਾ,ਐਨ.ਟੀ.ਸੀ. ਰਾਜਪੁਰਾ, ਰੌਸ਼ਨ ਪੂਰਾ, ਚੁਨਾਗਰਾ, ਮਲਟੀਪਰਪਜ਼ (ਪਾਸੀ ਰੋਡ), ਸ਼ਹੀਦ ਫਲਾਈਟ ਲੈਫ਼ਟੀਨੈਂਟ ਮੋਹਿਤ ਕੁਮਾਰ ਗਰਗ ਸੈਕੰਡਰੀ ਸਕੂਲ ਸਮਾਣਾ (ਕੰਨਿਆ) ਤੇ ਕਾਲਕਾ ਰੋਡ ਰਾਜਪੁਰਾ ਦੇ ਪ੍ਰਿੰਸੀਪਲ, ਸਰਕਾਰੀ ਹਾਈ ਸਕੂਲ ਗਾਂਧੀ ਨਗਰ, ਫ਼ੈਕਟਰੀ ਏਰੀਆ ਪਟਿਆਲਾ, ਗੁਰਦਿੱਤਪੁਰਾ, ਅਸਰਪੁਰ, ਮਾਡਲ ਸਕੂਲ ਨਾਭਾ ਤੇ ਰਾਜਪੁਰਾ ਟਾਊਨ ਦੇ ਮੁੱਖ ਅਧਿਆਪਕ, ਸਰਕਾਰੀ ਮਿਡਲ ਸਕੂਲ ਖਾਂਗ, ਭੇਡਪੁਰਾ, ਅਹਿਰੂ ਕਲਾਂ, ਚਮਾਰੂ, ਖਾਨਪੁਰ ਬੜਿੰਗ, ਰੋਹਟੀ ਖਾਸ, ਕੱਕੇਪੁਰ, ਸਵਾਏ ਸਿੰਘ ਵਾਲਾ ਤੇ ਬਢੋਲੀ ਗੁੱਜਰਾਂ ਦੇ ਸਕੂਲ ਇੰਚਾਰਜ ਨੂੰ ਸਨਮਾਨਿਤ ਕੀਤਾ ਗਿਆ।
  ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਿੰਦਰ ਕੌਰ ਨੇ ਦੱਸਿਆ ਕਿ ਜਿਲ੍ਹੇ ਦੇ 375 ਸੈਕੰਡਰੀ ਵਿੰਗ ਦੇ ਸਕੂਲਾਂ -ਚ ਚਾਲੂ ਸ਼ੈਸ਼ਨ ਦੌਰਾਨ ਤਕਰੀਬਨ 13 ਫ਼ੀਸਦੀ ਦਾਖਲਾ ਵਧਿਆ ਹੈ। ਜਿਲ੍ਹੇ ਦੇ ਸਰਕਾਰੀ ਸਕੂਲਾਂ -ਚ ਪਿਛਲੇ ਵਰ੍ਹੇ 102017 ਬੱਚੇ ਦਾਖਲ ਸਨ ਤੇ ਇਸ ਵਾਰ ਇਹ ਗਿਣਤੀ 115083 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਰ੍ਹੇ 8046 ਵਿਦਿਆਰਥੀ ਨਿੱਜੀ ਸਕੂਲਾਂ ਨੂੰ ਛੱਡ ਕੇ ਦਾਖਲ ਹੋਏ ਹਨ। ਦੱਸਣਯੋਗ ਹੈ ਜਿਨ੍ਹਾਂ ਸਕੂਲਾਂ -ਚ ਰਿਕਾਰਡਤੋੜ ਵਾਧਾ ਹੋਇਆ ਹੈ ਉਨ੍ਹਾਂ -ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ੀਲਖ਼ਾਨਾ -ਚ 1367 ਭਾਵ 53 ਪ੍ਰਤੀਸ਼ਤ ਬੱਚੇ ਮੌਜੂਦਾ ਸੈਸ਼ਨ ਦੌਰਾਨ ਵਧੇ ਹਨ। ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ -ਚ ਇਸ ਵਾਰ 1225 ਬੱਚੇ ਭਾਵ 30 ਫ਼ੀਸਦੀ ਵਾਧਾ ਹੋਇਆ ਹੈ। ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ -ਚ 1105 ਬੱਚੇ ਭਾਵ 39 ਫ਼ੀਸਦੀ ਦਾਖਲਾ ਵਧਿਆ ਹੈ। ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਖੋਸਲਾ ਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ ਤੇ ਇੰਚਾਰਜ ਹਾਜ਼ਰ ਸਨ। ਮੇਜ਼ਬਾਨ ਸਕੂਲ ਦੀ ਪ੍ਰਿੰ. ਵਰਿੰਦਰਜੀਤ ਬਾਤਿਸ਼ ਨੇ ਸਭ ਦਾ ਧੰਨਵਾਦ ਕੀਤਾ

Daily Dharaledar Online News Views and Reviews


Recommended Posts