ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
Only 2 new cases in Patiala
July 16, 2021
Daily-Dharaledar-Online-News-Vie

Daily Dharaledar / Punjab

10375 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ

02 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ- ਸਿਵਲ ਸਰਜਨ ਪਟਿਆਲਾ, 16 ਜੁਲਾਈ (ਧੜ੍ਹੱਲੇਦਾਰ ਬਿਉਰੋ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਮੈਗਾ ਡਰਾਈਵ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਕੋਵਿਡ ਟੀਕਾਕਰਨ ਕੈਂਪਾਂ ਵਿੱਚ 10375 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 5,56,939 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਡਾ. ਪਰਨੀਤ ਕੌਰ ਵੱਲੋਂ ਅੱਜ ਹਨੂੰਮਾਨ ਮੰਦਿਰ , ਨੇੜੇ ਅਗਰਸੈਨ ਹਸਪਤਾਲ ਅਤੇ ਐਚ. ਡੀ. ਐਫ. ਸੀ. ਬੈਂਕ , ਛੋਟੀ ਬਾਂਰਾਂਦਰੀ ਪਟਿਆਲਾ ਵਿਖੇ ਕੈਂਪਾਂ ਦਾ ਨਿਰੀਖਣ ਕੀਤਾ ਗਿਆ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਵੱਲੋਂ ਮਾਤਾ ਰਾਣੀ ਮੰਦਿਰ ਨਾਭਾ ਅਤੇ ਪਿੰਡ ਮੰਡੌਰ ਦੇ ਕੈਂਪ ਦਾ ਨਿਰੀਖਣ ਕੀਤਾ ਗਿਆ। ਡਾ. ਪ੍ਰਿੰਸ ਸੋਢੀ ਨੇ ਕੱਲ ਮਿਤੀ 17 ਜੁੁਲਾਈ ਦਿਨ ਸ਼ਨਿਚਰਵਾਰ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੱਲ ਮਿਤੀ 17 ਜੁਲਾਈ ਦਿਨ ਸ਼ਨਿਚਰਵਾਰ ਨੂੰ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਜਦੋਂ ਕਿ ਸੰਤਾਂ ਦੀ ਕੁਟੀਆ, ਸੰਤ ਨਗਰ ਵਾਰਡ ਨੰ- 55 ਵਿਖੇ ਕੋਵੀਸ਼ੀਲਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2265 ਕੋਵਿਡ ਰਿਪੋਰਟਾਂ ਵਿਚੋਂ 02 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48650 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 05 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47239 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 76 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ । ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਇਹਨਾਂ 02 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 01 ਅਤੇ ਨਾਭਾ ਤੋਂ 01 ਕੇਸ ਰਿਪੋਰਟ ਹੋਇਆ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2338 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,04,710 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48650 ਕੋਵਿਡ ਪੋਜਟਿਵ, 7,54,399 ਨੈਗੇਟਿਵ ਅਤੇ ਲਗਭਗ 1323 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Daily Dharaledar Online News Views and Reviews


Recommended Posts