ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
July 20, 2021
Daily-Dharaledar-Online-News-Vie

Daily Dharaledar / Punjab


ਅਕਾਲਗੜ੍ਹ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਸਜਾਏ ਧਾਰਮਿਕ ਦੀਵਾਨ
ਬਾਬਾ ਸੁਖਵਿੰਦਰ ਸਿੰਘ ਟਿੱਬੇਵਾਲਿਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਕੀਤਾ ਕਥਾ ਕੀਰਤਨ
ਪਿੰਡ ਦਾ ਇਤਿਹਾਸ ਉਜਾਗਰ ਕਰਕੇ -ਵਰਸਿਟੀ ਦੇ ਵਿਦਵਾਨਾਂ ਨੇ ਚੰਗਾ ਕੰਮ ਕੀਤਾ - ਡਾ. ਅਰਵਿੰਦ ਵੀਸੀ
ਪਟਿਆਲਾ, 20 ਜੁਲਾਈ (ਧੜ੍ਹੱਲੇਦਾਰ ਬਿਉਰੋ)
ਇੱਥੋਂ ਥੋੜ੍ਹੀ ਦੂਰ ਚੀਕਾ ਰੋਡ ਤੇ ਪੈਂਦੇ ਪਿੰਡ ਅਕਾਲਗੜ੍ਹ ਵਿਚ ਨਵੇਂ ਉਸਾਰੇ ਜਾ ਰਹੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਬੰਦਾ ਸਿੰਘ ਬਹਾਦਰ ਜੀ ਵਿਚ ਧਾਰਮਿਕ ਦੀਵਾਨ ਸਜਾਏ ਗਏ, ਇਸ ਸਮੇਂ ਧਾਰਮਿਕ ਦੀਵਾਨ ਵਿਚ ਕਥਾ ਕੀਰਤਨ ਕਰਨ ਲਈ ਵਿਸ਼ੇਸ਼ ਤੌਰ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਟਿੱਬੇਵਾਲੇ (ਪੀਐੱਚਡੀ) ਪੁੱਜੇ, ਜਿਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਬਾਰੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਵਸਾਏ ਪਿੰਡ ਅਕਾਲਗੜ੍ਹ ਦੇ ਬਾਰੇ ਵੀ ਇਤਿਹਾਸਕ ਜ਼ਿਕਰ ਕੀਤਾ ਗਿਆ। ਇਸ ਵੇਲੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਰਵਿੰਦ ਨੇ ਵੀ ਕੀਰਤਨ ਦਾ ਅਨੰਦ ਮਾਣਿਆ। ਇਸ ਵੇਲੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਦਸਵੀਂ ਪੀੜ੍ਹੀ ਵਿਚੋਂ ਬਾਬਾ ਜਤਿੰਦਰਪਾਲ ਸਿੰਘ ਜੀ ਦੇ ਮੁੱਖ ਪ੍ਰਬੰਧਕ ਐਸਐਸ ਪਾਹਵਾ ਵੀ ਪੁੱਜੇ।
ਇਸ ਵੇਲੇ ਵਾਈਸ ਚਾਂਸਲਰ ਡਾ. ਅਰਵਿੰਦ ਨੇ ਇਸ ਪਿੰਡ ਵਿਚ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਾਏ ਵਿਕਾਸ ਦੀ ਸ਼ਲਾਘਾ ਕੀਤੀ, ਉਨ੍ਹਾਂ ਮਾਣ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਦੇ ਵਿਦਵਾਨਾਂ ਨੇ ਪਿੰਡ ਅਕਾਲਗੜ੍ਹ ਦਾ ਇਤਿਹਾਸ ਉਜਾਗਰ ਕਰਕੇ ਵੱਡਾ ਕੰਮ ਕੀਤਾ ਹੈ, ਹੁਣ ਪਿੰਡ ਵਿਚ ਕਾਫ਼ੀ ਸੁਧਾਰ ਹੋ ਰਹੇ ਹਨ। ਉਨ੍ਹਾਂ ਪਿੰਡ ਦੇ ਸਕੂਲ ਦੀ ਹਰ ਤਰ੍ਹਾਂ ਦੀ ਮਦਦ ਦੇਣ ਦਾ ਐਲਾਨ ਵੀ ਕੀਤਾ। ਇਸ ਵੇਲੇ ਬਾਬਾ ਬੰਦਾ ਸਿੰਘ ਬਹਾਦਰ ਦੇ ਵੰਸ਼ਜ ਵਿਚੋਂ ਐਸਐਸ ਪਾਹਵਾ ਨੇ ਕਿਹਾ ਕਿ ਅੱਜ ਦਾ ਸਮਾਂ ਬੜਾ ਹੀ ਭਿਆਨਕ ਇਸ ਵੇਲੇ ਸੰਤਾਂ ਮਹਾਂਪੁਰਸ਼ਾਂ ਵੱਲੋਂ ਗੁਰੂ ਬਾਣੀ ਦੇ ਪ੍ਰਚਾਰ ਨਾਲ ਹੀ ਬਚਿਆ ਜਾ ਸਕਦਾ ਹੈ। ਇਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਤ੍ਰਿੰਗ ਕਮੇਟੀ ਮੈਂਬਰ 100 ਥਾਲ਼ ਤੇ 100 ਗਲਾਸਾਂ ਅਤੇ ਪਾਠੀ ਸਿੰਘ ਨੂੰ 10000 ਦੀ ਸ਼੍ਰੋਮਣੀ ਕਮੇਟੀ ਤੋਂ ਮਦਦ ਦਿਵਾਈ, ਹਲਕਾ ਸਨੌਰ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮੈਂਬਰ ਸ਼੍ਰੋਮਣੀ ਕਮੇਟੀ ਜਰਨੈਲ ਸਿੰਘ ਕਰਤਾਰਪੁਰ, ਪਿੰਡ ਵਾਸੀ ਸੀਨੀਅਰ ਪੱਤਰਕਾਰ ਤੇ ਲੇਖਕ ਗੁਰਨਾਮ ਸਿੰਘ ਅਕੀਦਾ, ਕਾਂਗਰਸ ਵੱਲੋਂ ਇਲਾਕੇ ਦੇ ਮੁਹਤਬਰ ਮਹਿਕ ਓਮਰਣਜੀਤਸਿੰਘ,  -ਬਾਬਾ ਨਛੱਤਰ ਸਿੰਘ ਕਲਰਭੈਣੀ, ਜੋਗਿੰਦਰ ਸਿੰਘ ਪੰਛੀ,  -ਗੁਰਨਾਮ ਸਿੰਘ, ਭਰਪੂਰ ਸਿੰਘ ਮਜਾਲ ਕਲਾਂ, ਪੰਜਾਬੀ ਯੂਨੀਵਰਸਿਟੀ ਦੀ ਵੁਮੈਨ ਸਟੱਡੀ ਸੈਂਟਰ ਦੇ ਮੁਖੀ ਡਾ. ਰਿਤੂ ਲਹਿਲ, ਡਾ. ਨੈਨਾ ਨੇ ਵੀ ਹਾਜ਼ਰੀ ਲਵਾਈ। ਇਸ ਵੇਲੇ ਆਏ ਸਾਰੇ ਮਹਿਮਾਨਾਂ ਦਾ ਸਨਮਾਨ ਕਰਦਿਆਂ ਪਿੰਡ ਦੇ ਸਰਪੰਚ ਬਲਜੀਤ ਸਿੰਘ, ਪਿੰਡ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਘਰ ਸਿੰਘ, ਸੁਖਦੇਵ ਸਿੰਘ ਜੱਗੀ, ਗੁਰਧਿਆਨ ਸਿੰਘ, ਮੰਦਰ ਦੇ ਪੁਜਾਰੀ ਸੁਦਰਸ਼ਨ ਅਚਾਰੀਆ ਆਦਿ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ, ਬਾਅਦ ਵਿਚ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

Daily Dharaledar Online News Views and Reviews


Recommended Posts