ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਖੇਡ ਵਿਭਾਗ ਵੱਲੋਂ ਸਪੋਰਟਸ ਵਿੰਗ ਲਈ ਟਰਾਇਲ 8 ਅਪ੍ਰੈਲ ਤੋਂ
April 7, 2025
-8-

Rajni / Patiala

Repoter..Rajni

ਖੇਡ ਵਿਭਾਗ ਵੱਲੋਂ ਸਪੋਰਟਸ ਵਿੰਗ ਲਈ ਟਰਾਇਲ 8 ਅਪ੍ਰੈਲ ਤੋਂ
ਪਟਿਆਲਾ, 7 ਅਪ੍ਰੈਲ:
ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਰਟਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਪੋਰਟਸ ਵਿੰਗ (ਡੇ ਸਕਾਲਰ ਅਤੇ ਰੈਜੀਡੈਂਸ਼ਲਡ) ਸਕੂਲਾਂ ਵਿੱਚ ਖਿਡਾਰੀਆਂ ਨੂੰ ਦਾਖਲ ਕਰਨ ਸਬੰਧੀ ਸਿਲੈੱਕਸ਼ਨ ਟਰਾਇਲ ਮਿਤੀ 8 ਅਪ੍ਰੈਲ ਤੋਂ ਆਯੋਜਿਤ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਅੰਡਰ 14, 17 ਅਤੇ 19 (ਲੜਕੇ/ਲੜਕੀਆਂ) ਦੇ ਅਥਲੈਟਿਕਸ, ਟੇਬਲ ਟੈਨਿਸ, ਵੇਟ ਲਿਫ਼ਟਿੰਗ, ਜਿਮਨਾਸਟਿਕ,  ਫੁੱਟਬਾਲ, ਕਬੱਡੀ, ਬਾਸਕਟਬਾਲ, ਹਾਕੀ, ਖੋਹ-ਖੋਹ, ਵਾਲੀਬਾਲ, ਹੈਂਡਬਾਲ, ਤੈਰਾਕੀ, ਕੁਸ਼ਤੀ, ਕ੍ਰਿਕਟ, ਲਾਅਨ ਟੈਨਿਸ ਅਤੇ ਸਾਈਕਲਿੰਗ ਦੇ ਟਰਾਇਲ ਮਿਤੀ 08-04-25 ਤੋਂ 12-04-2025 ਤੱਕ ਪੋਲੋ ਗਰਾਊਂਡ ਪਟਿਆਲਾ ਵਿਖੇ ਰੱਖੇ ਗਏ ਹਨ।
  ਇਨ੍ਹਾਂ ਟਰਾਇਲਾਂ ਵਿੱਚ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸਕੂਲ ਵਿੱਚ ਦਾਖਲ ਖਿਡਾਰੀ ਜਿਸ ਦਾ ਜਨਮ ਅੰਡਰ-14 ਲਈ 01-01-12, ਅੰਡਰ-17 ਲਈ 01-01-2009 ਅਤੇ ਅੰਡਰ-19 ਲਈ 01-01-2007 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਟਰਾਇਲ ਦੇਣ ਵਾਲੇ ਖਿਡਾਰੀ/ਖਿਡਾਰਨਾਂ ਮਿਤੀ 08-04-2025 ਨੂੰ ਸਵੇਰੇ 8.00 ਵਜੇ ਆਪਣੀ ਆਪਣੀ ਗੇਮ ਦੇ ਸਬੰਧਤ ਸਿਲੈੱਕਸ਼ਨ ਕਮੇਟੀਆਂ ਪਾਸ ਹਾਜ਼ਰ ਹੋ ਸਕਦੇ ਹਨ ਅਤੇ ਆਪਣੇ ਨਾਲ ਆਪਣੀ ਅਧਾਰ ਕਾਰਡ ਦੀ ਕਾਪੀ ਅਤੇ ਇੱਕ ਫ਼ੋਟੋ ਨਾਲ ਲੈ ਕਿ ਆਉਣ।

Powered by Froala Editor

8


Recommended Posts