ਕਬੱਡੀ ਖਿਡਾਰੀ ਜੀਤ ਕੋਟਲੀ ਦਾ ਹੋਇਆ ਦੇਹਾਂਤ
November 6, 2025
S M Singh / Maur
ਧੜੱਲੇਦਾਰ ਬਿਊਰੋ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਹੋਇਆ ਦੇਹਾਂਤ ਮੌੜ ਮੰਡੀ, 6 ਨਵੰਬਰ 2025 : ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਲੀ ਖੁਰਦ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਕੋਟਲੀ ਦੇ ਦੇਹਾਂਤ ਦੀ ਖ਼ਬਰ ਨਾਲ ਖੇਡ ਜਗਤ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ। ਗੁਰਦਿਆਂ ਦੀ ਬਿਮਾਰੀ ਨਾਲ ਜੂਝ ਰਹੇ ਜੀਤ ਕੋਟਲੀ ਨੇ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਆਪਣੇ ਪਿੱਛੇ ਪਤਨੀ, 8 ਸਾਲ ਦੀ ਧੀ ਅਤੇ 5 ਸਾਲ ਦੇ ਪੁੱਤਰ ਨੂੰ ਛੱਡ ਗਏ ਹਨ। ਪਿੰਡ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਰਧਾਂਜਲੀ ਭਾਵਾਂ ਨਾਲ ਕੀਤਾ ਗਿਆ।
Recommended Posts
Trending Stories
Hot News