*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਖੇਡਾਂ ਰਾਹੀਂ ਨਸ਼ਿਆਂ ਖ਼ਿਲਾਫ਼ ਲੜਾਈ: ਭਗਵੰਤ ਮਾਨ
December 24, 2025
-

Rajni / Chandigarh

Reporter..Rajni ਖੇਡਾਂ ਰਾਹੀਂ ਨਸ਼ਿਆਂ ਖ਼ਿਲਾਫ਼ ਲੜਾਈ: ਭਗਵੰਤ ਮਾਨ ਚੰਡੀਗੜ੍ਹ, 24 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੂਬੇ ਵਿੱਚ ਬਣ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਪੂਰਾ ਕਰਨ ਦੇ ਸਪੱਸ਼ਟ ਹੁਕਮ ਦਿੱਤੇ। ਲਗਭਗ 1,350 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਇਹ ਸਟੇਡੀਅਮ ਪਿੰਡ ਪੱਧਰ ‘ਤੇ ਖੇਡਾਂ ਨੂੰ ਮਜ਼ਬੂਤ ਕਰਨਗੇ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਨੌਜਵਾਨਾਂ ਲਈ ਵੱਡੇ ਖੇਡ ਪੈਕੇਜ ਦੀ ਘੋਸ਼ਣਾ ਵੀ ਕੀਤੀ। ਇਸ ਤਹਿਤ ਸੂਬੇ ਭਰ ਵਿੱਚ ਕਰੀਬ 3,000 ਥਾਵਾਂ ‘ਤੇ ਅਤਿ-ਆਧੁਨਿਕ ਜਿੰਮ, 17,000 ਖੇਡ ਕਿੱਟਾਂ ਦੀ ਵੰਡ, ਇੱਕ ਨਵਾਂ ਖੇਡ ਪੋਰਟਲ ਅਤੇ ਚੰਡੀਗੜ੍ਹ ਵਿੱਚ 43 ਕਰੋੜ ਦੀ ਲਾਗਤ ਨਾਲ ਯੁਵਾ ਭਵਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਯੋਜਨਾਵਾਂ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਲਈ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡ ਨੀਤੀ 2023 ਤੋਂ ਬਾਅਦ ਪੰਜਾਬ ਦੇ ਖੇਡ ਬਜਟ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਮਿਲੇਗੀ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਮਿਲੇਗੀ।


Recommended Posts