ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਕਿਲ੍ਹਾ ਰਾਏਪੁਰ ਖੇਡ ਮੇਲੇ ‘ਚ Cm ਮਾਨ ਦਾ ਐਲਾਨ, ਖੇਡਾਂ ਨਾਲ ਨਸ਼ਿਆਂ ‘ਤੇ ਵਾਰ
February 20, 2026
-Cm-

Rajni / Ludhiana

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕਸ ਵਿੱਚ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਨਸ਼ਿਆਂ ਖ਼ਿਲਾਫ਼ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹਨ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਬਜਟ ਵਿੱਚ ਖੇਡਾਂ ਲਈ ਵਧੇਰੇ ਰਕਮ ਰੱਖੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਸਕਾਰਾਤਮਕ ਰਾਹ ਦਿੱਤਾ ਜਾ ਸਕੇ। ਬੈਲ ਗੱਡੀਆਂ ਦੀਆਂ ਦੌੜਾਂ ਕਾਨੂੰਨੀ ਸੋਧ ਤੋਂ ਬਾਅਦ ਮੁੜ ਸ਼ੁਰੂ ਹੋਣ ਨੂੰ ਉਨ੍ਹਾਂ ਨੇ ਪੇਂਡੂ ਵਿਰਾਸਤ ਦੀ ਵਾਪਸੀ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਨਵੀਂ ਖੇਡ ਨੀਤੀ ਤਹਿਤ ਹਰ ਪਿੰਡ ਵਿੱਚ ਮੈਦਾਨ ਤੇ ਢਾਂਚਾਗਤ ਸਹੂਲਤਾਂ ਬਣਾਈਆਂ ਜਾ ਰਹੀਆਂ ਹਨ। ਕਿਲ੍ਹਾ ਰਾਏਪੁਰ ਵਿੱਚ ਛੱਪੜ ਦੇ ਸੁੰਦਰੀਕਰਨ, ਲਾਇਬ੍ਰੇਰੀ ਅਪਗ੍ਰੇਡ, ਸੜਕਾਂ ਦੇ ਵਿਸਥਾਰ ਅਤੇ ਐਸਟ੍ਰੋਟਰਫ ਸਮੇਤ ਕਈ ਵਿਕਾਸ ਕੰਮਾਂ ਦੀ ਘੋਸ਼ਣਾ ਵੀ ਕੀਤੀ ਗਈ। ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਾਲ ਖੇਡਾਂ ਨੂੰ ਜੋੜਦਿਆਂ ਉਨ੍ਹਾਂ ਕਿਹਾ ਕਿ ਮੈਦਾਨ ਵਿੱਚ ਪਸੀਨਾ ਬਹਾਉਣ ਵਾਲਾ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦਾ ਹੈ। ਇਤਿਹਾਸਕ ਮਹੱਤਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਯਾਦ ਦਿਵਾਇਆ ਕਿ 1933 ਤੋਂ ਸ਼ੁਰੂ ਹੋਇਆ ਇਹ ਮੇਲਾ ਅੱਜ “ਪੇਂਡੂ ਓਲੰਪਿਕ” ਵਜੋਂ ਦੁਨੀਆ ਭਰ ਵਿੱਚ ਮਸ਼ਹੂਰ ਹੈ। ਸਿਹਤ ਯੋਜਨਾ ਅਧੀਨ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਮੰਗ ਵੀ ਉਨ੍ਹਾਂ ਨੇ ਦੁਹਰਾਈ। ਸਮਾਗਮ ਦੌਰਾਨ ਕਈ ਮੰਤਰੀ ਅਤੇ ਪਾਰਟੀ ਆਗੂ ਵੀ ਮੌਜੂਦ ਰਹੇ।

Cm


Recommended Posts