ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ   
ਜਲੰਧਰ ਵਿੱਚ 74ਵਾਂ ਆਲ ਇੰਡੀਆ ਪੁਲਿਸ ਐਥਲੈਟਿਕਸ ਕਲੱਸਟਰ ਸ਼ਾਨਦਾਰ ਢੰਗ ਨਾਲ ਸੰਪੰਨ
March 13, 2026
Punjab-Police-

ਜਲੰਧਰ ਵਿੱਚ 74ਵਾਂ ਆਲ ਇੰਡੀਆ ਪੁਲਿਸ ਐਥਲੈਟਿਕਸ ਕਲੱਸਟਰ ਸ਼ਾਨਦਾਰ ਢੰਗ ਨਾਲ ਸੰਪੰਨ

ਨਰੂਲਾ / Jalandhar

ਜਲੰਧਰ, 12 ਮਾਰਚ 2026: ਪੀਏਪੀ ਹੈੱਡਕੁਆਰਟਰ ਜਲੰਧਰ ਵਿੱਚ 7 ਮਾਰਚ ਤੋਂ 12 ਮਾਰਚ 2026 ਤੱਕ ਚੱਲਿਆ 74ਵਾਂ ਆਲ ਇੰਡੀਆ ਪੁਲਿਸ ਐਥਲੈਟਿਕਸ ਕਲੱਸਟਰ 2025-26 ਅੱਜ ਸ਼ਾਨਦਾਰ ਸਮਾਪਤੀ ਸਮਾਰੋਹ ਨਾਲ ਸੰਪੰਨ ਹੋ ਗਿਆ। ਸਮਾਗਮ ਵਿੱਚ ਐਮ.ਐਫ. ਫਾਰੂਕੀ, ਆਈਪੀਐਸ, ਐਡੀਸ਼ਨਲ ਡੀਜੀਪੀ/ਸਟੇਟ ਆਰਮਡ ਪੁਲਿਸ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਬਿਧੂ ਸ਼ੇਖਰ, ਆਈਪੀਐਸ, ਜੋਇੰਟ ਡਾਇਰੈਕਟਰ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਮੁੱਖ ਮਹਿਮਾਨ ਦੇ ਆਗਮਨ ’ਤੇ ਗਿੱਧਾ ਅਤੇ ਭੰਗੜੇ ਦੀ ਰੰਗਾਰੰਗ ਪੇਸ਼ਕਾਰੀ ਕੀਤੀ ਗਈ ਅਤੇ ਇਸ ਤੋਂ ਬਾਅਦ ਘੋੜਸਵਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ ਗਿਆ, ਜਿਸ ਨੂੰ ਦਰਸ਼ਕਾਂ ਨੇ ਖੂਬ ਸਰਾਹਿਆ। ਇੰਦਰਬੀਰ ਸਿੰਘ, ਆਈਪੀਐਸ, ਡੀਆਈਜੀ (ਐਡਮਿਨ) ਪੀਏਪੀ ਜਲੰਧਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਬਿਧੂ ਸ਼ੇਖਰ, ਆਈਪੀਐਸ ਨੇ ਸੰਬੋਧਨ ਕਰਦੇ ਹੋਏ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਮਾਪਤੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਐਮ.ਐਫ. ਫਾਰੂਕੀ ਨੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਓਲੰਪੀਆਨ ਤਜਿੰਦਰਪਾਲ ਸਿੰਘ ਤੂਰ, ਡੀਐਸਪੀ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ 19.67 ਮੀਟਰ ਦਾ ਥਰੋ ਕਰਕੇ ਪਦਮ ਸ਼੍ਰੀ ਬਹਾਦੁਰ ਸਿੰਘ ਦਾ 23 ਸਾਲ ਪੁਰਾਣਾ ਰਿਕਾਰਡ ਤੋੜ ਕੇ ਨਵਾਂ ਇਤਿਹਾਸ ਰਚਿਆ। ਮੁੱਖ ਮਹਿਮਾਨ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਆਰਗਨਾਈਜ਼ਿੰਗ ਕਮੇਟੀ ਦੇ ਚੇਅਰਪਰਸਨਜ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਵਤਸਲਾ ਗੁਪਤਾ, ਆਈਪੀਐਸ, ਕਮਾਂਡੈਂਟ 27 ਬਟਾਲਿਅਨ ਪੀਏਪੀ ਨੇ ਸਮਾਗਮ ਵਿੱਚ ਸ਼ਾਮਲ ਸਾਰੇ ਮਹਿਮਾਨਾਂ, ਪੁਲਿਸ ਅਧਿਕਾਰੀਆਂ, ਖਿਡਾਰੀਆਂ ਅਤੇ ਤਕਨੀਕੀ ਸਟਾਫ ਦਾ ਧੰਨਵਾਦ ਕੀਤਾ। #Jalandhar #PunjabPolice #Athletics #SportsNews #PAPJalandhar

Punjab Police


Recommended Posts