ਮਨੀ ਲਾਂਡਰਿੰਗ ਮਾਮਲੇ ’ਚ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ    ਰਾਸ਼ਟਰਪਤੀ ਮੁਰਮੂ ਨਾਲ ਅੱਜ ਰਾਤ 8 ਵਜੇ ਮਿਲੇਗਾ ‘ਇੰਡੀਆ’ ਗੱਠਜੋੜ, ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ    ਦਿੱਲੀ ਯੂਨੀਵਰਸਿਟੀ ’ਚ ਔਰਤਾਂ ਦੀ ਸੁਰੱਖਿਆ ਲਈ ਆਡਿਟ ਦੇ ਹੁਕਮ, 12 ਅਕਤੂਬਰ ਤੱਕ ਰਿਪੋਰਟ ਮੰਗੀ    ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ਦਾ ਸਰਕਾਰੀ ਘਰ ਖਾਲੀ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਰੱਦ    ਦਿੱਲੀ ਪੁਲੀਸ ਵੱਲੋਂ Cjp ਦੇ ਧਰਨੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ, ਨਵੀਂ ਦਿੱਲੀ ’ਚ ਰੋਕੂ ਹੁਕਮ ਲਾਗੂ    ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਚਾਰ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ, ਰਾਮਪੁਰਾ ਫੂਲ ਤੋਂ ਗਿੱਲ ਰੌਂਤਾ ਨੂੰ ਉਮੀਦਵਾਰ ਬਣਾਇਆ    ਅਮਰੀਕਾ ਵੱਲੋਂ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਮੁਅੱਤਲੀ ਦਾ Tcs ’ਤੇ ਅਸਰ ਨਹੀਂ ਪਵੇਗਾ: ਕੰਪਨੀ    ਮੈਡ ਸੰਧੂ ਕਤਲ ਕੇਸ ਸੁਲਝਿਆ, ਛੇ ਮੁਲਜ਼ਮ ਗ੍ਰਿਫ਼ਤਾਰ; ਮੁੱਖ ਸ਼ੂਟਰ ਗੁਜਰਾਤ ਤੋਂ ਕਾਬੂ    ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲਾ, ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪ੍ਰਗਟ ਸਿੰਘ ਤੇ ਸਚਿਨ ਪਾਇਲਟ, 2027 ਲਈ ਏਕਤਾ ਦਾ ਦਿੱਤਾ ਸੁਨੇਹਾ   
ਰਾਜਪਾਲ ਨੇ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਕੀਤਾ ਸਨਮਾਨ
August 20, 2026
-Harjinder-Kaur-Gulab-Chand-Kata

ਹਰਜਿੰਦਰ ਕੌਰ ਨੇ ਸਨਮਾਨ ਅਤੇ ਹੌਸਲਾ-ਅਫ਼ਜ਼ਾਈ ਲਈ ਪੰਜਾਬ ਦੇ ਰਾਜਪਾਲ ਦਾ ਧੰਨਵਾਦ ਕੀਤਾ।

ਨਰੂਲਾ / Patiala

ਪਟਿਆਲਾ, 21 ਅਗਸਤ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਰਾਸ਼ਟਰਮੰਡਲ ਖੇਡਾਂ-2026 ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਅੰਤਰਰਾਸ਼ਟਰੀ ਵੇਟਲਿਫਟਰ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਸਨਮਾਨਿਤ ਕੀਤਾ। ਹਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਇਸ ਕਾਮਯਾਬੀ ਨੇ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਹਰਜਿੰਦਰ ਕੌਰ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਹੀ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਇਸ ਤੋਂ ਪਹਿਲਾਂ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ-2022 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਹੁਣ ਰਾਸ਼ਟਰਮੰਡਲ ਖੇਡਾਂ-2026 ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ, ਨਿਰੰਤਰਤਾ ਅਤੇ ਸਖ਼ਤ ਮਿਹਨਤ ਦਾ ਲੋਹਾ ਮਨਵਾਇਆ ਹੈ। ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਹਰਜਿੰਦਰ ਕੌਰ ਵਰਗੇ ਖਿਡਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੀ ਸਫਲਤਾ ਖਾਸ ਤੌਰ 'ਤੇ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਉਤਸ਼ਾਹਿਤ ਕਰਦੀ ਹੈ। ਰਾਜਪਾਲ ਨੇ ਹਰਜਿੰਦਰ ਕੌਰ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਉਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਪੰਜਾਬ ਅਤੇ ਭਾਰਤ ਲਈ ਹੋਰ ਵੀ ਕਈ ਤਗਮੇ ਜਿੱਤਣਗੇ।

Harjinder Kaur Gulab Chand Kataria Commonwealth Games 2026 2026 Silver Medal Punjab Weightlifter Indian Weightlifting Punjab Governor News Harjinder Kaur Silver Medal Commonwealth Games Silver Medalist Punjab Sports News Patiala News harjinderkaur common


Recommended Posts