ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਖੇਡਾਂ ਵਤਨ ਪੰਜਾਬ ਦੀਆਂ-2026 ਲਈ ਕਿਊ.ਆਰ. ਕੋਡ ਲਾਂਚ* *ਖਿਡਾਰੀਆਂ ਦੀ ਰਜਿਸਟ੍ਰੇਸ਼ਨ ਅਤੇ ਤਸਦੀਕ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ*
August 29, 2026
Punjabi-Khabran-Punjab-News-Brea

Dharaledar Bureau / Punjab

ਸੰਗਰੂਰ, 28 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅੰਕੁਰ ਮਹਿੰਦਰੂ, ਪੀ.ਸੀ.ਐੱਸ. ਅਤੇ ਸਹਾਇਕ ਕਮਿਸ਼ਨਰ (ਜ) ਰਾਜਵੀਰ ਸਿੰਘ ਭੰਗੂ ਵੱਲੋਂ ਕਿਊ.ਆਰ. ਕੋਡ (QR Code) ਦੀ ਅਧਿਕਾਰਤ ਤੌਰ ’ਤੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮਕਸਦ ਸੂਬੇ ਦੇ ਬੱਚਿਆਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਖੇਡਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਊ.ਆਰ. ਕੋਡ ਦੀ ਸਹੂਲਤ ਰਾਹੀਂ ਖਿਡਾਰੀਆਂ ਨੂੰ ਖੇਡਾਂ ਸਬੰਧੀ ਲੋੜੀਂਦੀ ਜਾਣਕਾਰੀ ਤੱਕ ਆਸਾਨੀ ਨਾਲ ਪਹੁੰਚ ਮਿਲੇਗੀ ਅਤੇ ਰਜਿਸਟ੍ਰੇਸ਼ਨ ਤੇ ਤਸਦੀਕ ਦੀ ਪ੍ਰਕਿਰਿਆ ਨੂੰ ਵੀ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਇਸ ਨਾਲ ਖੇਡਾਂ ਦੇ ਪ੍ਰਬੰਧਾਂ ਵਿੱਚ ਡਿਜੀਟਲ ਤਕਨਾਲੋਜੀ ਦੀ ਵਰਤੋਂ ਨੂੰ ਹੋਰ ਉਤਸ਼ਾਹ ਮਿਲੇਗਾ। ਸਹਾਇਕ ਕਮਿਸ਼ਨਰ (ਜ) ਰਾਜਵੀਰ ਸਿੰਘ ਭੰਗੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਊ.ਆਰ. ਕੋਡ ਰਾਹੀਂ ਖਿਡਾਰੀਆਂ ਨੂੰ ਖੇਡਾਂ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨ ਵਿੱਚ ਸਹੂਲਤ ਮਿਲੇਗੀ ਅਤੇ ਇਸ ਨਾਲ ਸਮੁੱਚੀ ਪ੍ਰਕਿਰਿਆ ਹੋਰ ਪਾਰਦਰਸ਼ੀ ਅਤੇ ਸੁਵਿਧਾਜਨਕ ਬਣੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਭਾਗ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਜਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਵੀ ਹਾਜ਼ਰ ਸਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts