ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਟਰਾਇਲ 03 ਸਤੰਬਰ ਨੂੰ
September 1, 2026
Punjabi-Khabran-Punjab-News-Brea

Dharaledar Bureau / Punjab

ਪਟਿਆਲਾ, 1 ਸਤੰਬਰ: ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪਰੋਟਸ ਯੂਨੀਵਰਸਿਟੀ ਵੱਲੋਂ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫਿਜੀਕਲ ਐਜੂਕੇਸ਼ਨ, ਪਟਿਆਲਾ ਵਿਖੇ ਮਿਤੀ 03 ਸਤੰਬਰ 2026 ਨੂੰ ਸਪੋਰਟਸ ਵਿੰਗ ਅਧੀਨ ਜੂਡੋ, ਫੈਨਸਿੰਗ, ਬਾਕਸਿੰਗ, ਹਾਕੀ, ਬੈਡਮਿੰਟਨ, ਬਾਸਕਟਬਾਲ, ਕਬੱਡੀ, ਨੈੱਟਬਾਲ, ਆਰਚਰੀ, ਅਥਲੈਟਿਕਸ, ਟੇਬਲ ਟੈਨਿਸ, ਵਾਲੀਬਾਲ, ਵੇਟ ਲਿਫਟਿੰਗ, ਕੁਸ਼ਤੀ, ਹੈਂਡਬਾਲ, ਤੈਰਾਕੀ, ਖੋਹ-ਖੋਹ, ਫੁੱਟਬਾਲ, ਜਿਮਨਾਸਟਿਕ, ਸਾਈਕਲਿੰਗ, ਲਾਅਨ ਟੈਨਿਸ ਆਦਿ ਖੇਡਾਂ ਲਈ ਟਰਾਇਲ ਲਏ ਜਾ ਰਹੇ ਹਨ। ਇਸ ਸਬੰਧੀ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪਰੋਟਸ ਯੂਨੀਵਰਸਿਟੀ,ਪਟਿਆਲਾ ਭਾਰਤ ਦੀਆਂ ਅੱਠ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ ਜਿਸ ਦਾ ਮੁੱਖ ਮੰਤਵ ਖੇਡਾਂ ਨੂੰ ਉਤਸ਼ਾਹਿਤ ਕਰਕੇ ਖਿਡਾਰੀਆਂ ਲਈ ਅਜਿਹੇ ਪਲੇਟਫਾਰਮ ਨੂੰ ਪੈਦਾ ਕਰਨਾ ਹੈ ਜਿਨ੍ਹਾਂ ਸਦਕਾ ਉਹ ਮਾਨਸਿਕ ਅਤੇ ਸਰੀਰਿਕ ਪੱਖ ਤੋਂ ਤੰਦਰੁਸਤ ਰਹਿ ਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕਰ ਸਕਣ। ਉਨ੍ਹਾਂ ਦੱਸਿਆ ਕਿ 2019 ਵਿੱਚ ਸਥਾਪਿਤ ਹੋਈ ਇਹ ਸੰਸਥਾ ਦਿਨੋਂ ਦਿਨ ਤਰੱਕੀ ਦੇ ਪੈਂਡਿਆ ਨੂੰ ਸਰ ਕਰਨ ਦੇ ਸਮਰੱਥ ਹੋ ਸਕੀ ਹੈ, ਸਾਡਾ ਇੱਕੋ ਨਾਅਰਾ ਹੈ “ ਖੇਡੇਗਾ ਪੰਜਾਬ – ਖਿੜੇਗਾ ਪੰਜਾਬ। ਅਸੀਂ ਖਿਡਾਰੀਆਂ ਲਈ ਸੁਨਹਿਰੀ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਨੂੰ ਹਰ ਚੁਣੌਤੀ ਦਾ ਸਾਹਮਣਾ ਕਰਨ ਦੇ ਸਮਰੱਥ ਬਣਾਉਣ ਲਈ ਵਚਨਬੱਧ ਹਾਂ। ਅਸੀ ਨਿਰੰਤਰ ਇਹ ਉਪਰਾਲੇ ਕਰ ਰਹੇ ਹਾਂ ਜਿਨ੍ਹਾਂ ਸਦਕਾ ਸਾਡੀ ਯੂਨੀਵਰਸਿਟੀ ਦੁਨੀਆਂ ਦੀ ਵੱਖ-ਵੱਖ ਸੰਸਥਾਵਾਂ ਵਿੱਚੋਂ ਮੂਹਰਲੀ ਕਤਾਰ ਵਿੱਚ ਸ਼ਾਮਲ ਹੋ ਸਕੇ। ਪੰਜਾਬ ਸਰਕਾਰ ਵੱਲੋਂ ਸਾਨੂੰ ਖੇਡ ਵਿੰਗ ਦੀ ਪ੍ਰਵਾਨਗੀ ਮਿਲ ਚੁੱਕੀ ਹੈ। ਖਿਡਾਰੀਆਂ ਨੂੰ ਚੰਗੇ ਕੋਚ, ਚੰਗੇ ਖੇਡ ਮੈਦਾਨ, ਚੰਗੇ ਖਾਣੇ ਦਾ ਪ੍ਰਬੰਧ, ਚੰਗੀਆਂ ਤਕਨੀਕਾਂ ਮੁਹੱਈਆ ਕਰਵਾਉਣਾ ਸਾਡੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਖੇਡ ਵਿੰਗ ਵਿੱਚ ਸਾਡੇ ਕੋਲ ਕੁੱਲ ਸੀਟਾਂ ਦੀ ਗਿਣਤੀ 350 ਹੈ। ਇਨ੍ਹਾਂ ਵਿੱਚ 150 ਰੈਜ਼ੀਡੈਂਸ਼ੀਅਲ ਅਤੇ 200 ਡੇਅ-ਸਕਾਲਰ ਖਿਡਾਰੀਆਂ ਦੀਆਂ ਸੀਟਾਂ ਸ਼ਾਮਲ ਹਨ। ਪ੍ਰਤੀ ਖਿਡਾਰੀ ਲਈ 225 ਰੁਪਏ ਰੈਜ਼ੀਡੈਂਸ਼ੀਅਲ ਅਤੇ 125 ਰੁਪਏ ਡੇਅ-ਸਕਾਲਰ ਖਿਡਾਰੀ ਲਈ ਡਾਈਟ ਦਾ ਪ੍ਰਬੰਧ ਹੈ। ਡਾ. ਗਿੱਲ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਖਿਡਾਰੀਆਂ ਲਈ ਇਹ ਅਜਿਹਾ ਸੁਨਹਿਰੀ ਮੌਕਾ ਹੈ, ਜਿਸ ਵਿੱਚ ਉਨ੍ਹਾਂ ਦੀ ਉਡੀਕ ਅਜਿਹੇ ਖੇਡ ਦੇ ਮੈਦਾਨ ਕਰ ਰਹੇ ਹਨ ਜਿਹੜੇ ਦੁਨੀਆਂ ਦੇ ਉੱਚ ਕੋਟੀ ਦੇ ਮੈਦਾਨਾਂ ਵਿੱਚ ਸ਼ੁਮਾਰ ਹਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts