ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ   
ਹਲਕਾ ਸੰਗਰੂਰ ਦੇ ਕਿਸਾਨਾਂ ਨੂੰ ਵੱਡੀ ਸੌਗਾਤ; 120 ਲੱਖ ਰੁਪਏ ਦੀ ਲਾਗਤ ਨਾਲ 'ਨਿਊ ਚੰਗਾਲ ਮਾਈਨਰ' ਨਵੀਨੀਕਰਨ ਉਪਰੰਤ ਲੋਕ ਅਰਪਿਤ
July 25, 2026
Punjabi-Khabran

Dharaledar Bureau / Punjab

ਸੰਗਰੂਰ, 25 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਤਕ ਨਹਿਰੀ ਪਾਣੀ ਦੀ ਸੁਚੱਜੀ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਦੇ ਕਿਸਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ 120 ਲੱਖ ਰੁਪਏ ਦੀ ਲਾਗਤ ਨਾਲ 'ਰੀਹੈਬਲੀਟੇਸ਼ਨ ਆਫ਼ ਨਿਊ ਚੰਗਾਲ ਮਾਈਨਰ ਆਫ਼ ਸ਼ੇਰੋਂ ਰਜਵਾਹਾ (ਬੁਰਜੀ 0 ਤੋਂ 11680)' ਪ੍ਰੋਜੈਕਟ ਤਹਿਤ ਨਵੀਨੀਕਰਨ ਉਪਰੰਤ ਮਾਈਨਰ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ ਤਾਂ ਜੋ ਹਰ ਖੇਤ ਤੱਕ ਸਮੇਂ ਸਿਰ ਪਾਣੀ ਪਹੁੰਚੇ ਅਤੇ ਕਿਸਾਨਾਂ ਦੀ ਸਿੰਚਾਈ ਸਬੰਧੀ ਹਰ ਸਮੱਸਿਆ ਦਾ ਟਿਕਾਊ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 03.46 ਕਿਲੋਮੀਟਰ ਲੰਬੀ ਇਸ ਮਾਈਨਰ ਦੇ ਨਵੀਨੀਕਰਨ ਨਾਲ ਪਿੰਡ ਚੰਗਾਲ, ਖਿਲਰੀਆਂ, ਲਿੱਦੜਾਂ ਅਤੇ ਬਡਰੁੱਖਾਂ ਦੇ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਪ੍ਰੋਜੈਕਟ ਨਾਲ ਨਹਿਰੀ ਸਿੰਚਾਈ ਹੇਠ ਆਉਣ ਵਾਲੇ ਰਕਬੇ ਵਿੱਚ ਇਤਿਹਾਸਕ ਵਾਧਾ ਹੋਵੇਗਾ। ਪਹਿਲਾਂ ਜਿੱਥੇ ਕੇਵਲ 587 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਦੀ ਸੀ, ਉੱਥੇ ਹੁਣ ਇਹ ਰਕਬਾ ਵਧ ਕੇ 1920 ਏਕੜ ਹੋ ਜਾਵੇਗਾ। ਇਸ ਤਰ੍ਹਾਂ 1333 ਏਕੜ ਵਾਧੂ ਖੇਤੀਯੋਗ ਜ਼ਮੀਨ ਨਹਿਰੀ ਸਿੰਚਾਈ ਦੇ ਦਾਇਰੇ ਵਿੱਚ ਆਵੇਗੀ। ਇਸ ਪ੍ਰੋਜੈਕਟ ਸਦਕਾ ਟੇਲ ਤਕ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣੇਗੀ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਲਾਭ ਮਿਲੇਗਾ ਅਤੇ ਖੇਤੀ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਇਸ ਮਾਈਨਰ ਦੇ ਨਵੀਨੀਕਰਨ ਨਾਲ ਪਾਣੀ ਦੀ ਬਰਬਾਦੀ ਵਿੱਚ ਕਮੀ ਆਵੇਗੀ, ਟਿਊਬਵੈੱਲਾਂ 'ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ, ਬਿਜਲੀ ਦੀ ਬੱਚਤ ਹੋਵੇਗੀ ਅਤੇ ਸਿੰਚਾਈ 'ਤੇ ਆਉਣ ਵਾਲਾ ਖਰਚਾ ਵੀ ਘਟੇਗਾ। ਇਸ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਸਰਕਾਰ ਦੇ ਉਦੇਸ਼ਾਂ ਨੂੰ ਵੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਹਿੱਸੇ ਵਿੱਚ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੀਆਂ ਸਾਰੀਆਂ ਬੁਨਿਆਦੀ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਈਆਂ ਜਾ ਸਕਣ। ਇਸ ਮੌਕੇ ਬੂਟਾ ਚੰਗਾਲ, ਹਰਜਿੰਦਰ ਸਿੰਘ ਸਰਪੰਚ ਖਿਲਰੀਆਂ, ਇਕਬਾਲ ਸਿੰਘ ਚੰਗਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵੱਖ ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।

Punjabi Khabran


Recommended Posts