3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ   
ਭਾਰਤ–ਕੈਨੇਡਾ ਵਪਾਰ 2030 ਤੱਕ 50 ਅਰਬ ਡਾਲਰ ਕਰਨ ਦਾ ਟੀਚਾ
March 2, 2026
-2030-50-

S M Singh / New Delhi

ਭਾਰਤ ਅਤੇ ਕੈਨੇਡਾ ਵਿਚਕਾਰ ਆਰਥਿਕ ਰਿਸ਼ਤਿਆਂ ਨੂੰ ਨਵੀਂ ਦਿਸ਼ਾ ਦੇਣ ਲਈ ਦੋਵੇਂ ਦੇਸ਼ਾਂ ਨੇ 2030 ਤੱਕ ਦੁਵੱਲੇ ਵਪਾਰ ਨੂੰ 50 ਅਰਬ ਡਾਲਰ ਤੱਕ ਲਿਜਾਣ ਦਾ ਟੀਚਾ ਰੱਖਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡੀਅਨ ਪੀਐਮ ਮਾਰਕ ਕਾਰਨੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਆਰਥਿਕ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਜਲਦੀ ਹੀ ਵਿਆਪਕ ਆਰਥਿਕ ਭਾਈਵਾਲੀ ਸਮਝੌਤਾ ਅੰਤਿਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਨੇਡੀਅਨ ਪੈਨਸ਼ਨ ਫੰਡਾਂ ਵੱਲੋਂ ਭਾਰਤ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਦੋਪੱਖੀ ਭਰੋਸੇ ਦੀ ਨਿਸ਼ਾਨੀ ਹੈ। ਦਿੱਲੀ ਵਿੱਚ ਹੋਈ ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਨਿਵੇਸ਼, ਰੁਜ਼ਗਾਰ ਅਤੇ ਵਪਾਰ ਵਧਾਉਣ ‘ਤੇ ਜ਼ੋਰ ਦਿੱਤਾ ਅਤੇ ਕਈ ਸਮਝੌਤਿਆਂ ਦਾ ਆਦਾਨ-ਪ੍ਰਦਾਨ ਵੀ ਕੀਤਾ ਗਿਆ। ਕਾਰਨੀ ਦੀ ਇਹ ਭਾਰਤ ਯਾਤਰਾ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਨਵੀਂ ਗਤੀ ਦੇਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

2030 50


Recommended Posts