ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ   
ਪੰਜਾਬ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰ ਹੱਬ ਵਜੋਂ ਉੱਤਰੀ ਭਾਰਤ 'ਚ ਉਭਰਨ ਲੱਗਾ*
March 16, 2026
Punjab-Elections-And-Semiconduct

ਪੰਜਾਬ 'ਚ ਭਵਿੱਖੀ ਇਲੈਕਟ੍ਰਾਨਿਕਸ ਮੈਨੂਫੈਕਚਰਿੰਗ ਇਕੋਸਿਸਟਮ ਮੌਜੂਦ;

ਪੀ.ਡੀ.ਸੀ. ਚੇਅਰਪਰਸਨ ਸੀਮਾ ਬਾਂਸਲ ਵੱਲੋਂ ਦੇਸੀ ਅਤੇ ਵਿਦੇਸ਼ੀ ਈਐਸਡੀਐਮ ਕੰਪਨੀਆਂ ਨੂੰ ਪੰਜਾਬ ਨਾਲ ਭਾਗੀਦਾਰੀ ਲਈ ਸੱਦਾ

Dharaledar Bureau / Chandigarh

ਚੰਡੀਗੜ੍ਹ/ਐਸ.ਏ.ਐਸ. ਨਗਰ, 14 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ ਰਾਜ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਉਜਾਗਰ ਕਰਦਿਆਂ ਪਲਾਕਸ਼ਾ ਯੂਨੀਵਰਸਿਟੀ ਵਿੱਚ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਐਂਡ ਮੈਨੂਫੈਕਚਰਿੰਗ (ਈਐਸਡੀਐਮ) ਸਬੰਧੀ ਕਰਵਾਏ ਗਏ ਸੈਸ਼ਨ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਦੇ ਫਾਇਦਿਆਂ ‘ਤੇ ਚਾਨਣ ਪਾਇਆ ਗਿਆ। ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਚੇਅਰਪਰਸਨ ਸੀਮਾ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ 9 ਤਰਜੀਹੀ ਖੇਤਰਾਂ ਦੀ ਪਹਿਚਾਣ ਕੀਤੀ ਹੈ, ਜਿਨ੍ਹਾਂ ਵਿੱਚ ਈਐਸਡੀਐਮ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਨੀਤੀਗਤ ਪ੍ਰੋਤਸਾਹਨਾਂ ਤੋਂ ਇਲਾਵਾ ਪੰਜਾਬ ਵਿੱਚ ਅਨੁਕੂਲ ਵਪਾਰਕ ਮਾਹੌਲ, ਉੱਚ ਕੋਟੀ ਦੇ ਤਕਨੀਕੀ ਸੰਸਥਾਨ, ਕੁਸ਼ਲ ਮਨੁੱਖੀ ਸਰਮਾਇਆ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਉਪਲਬਧ ਹੈ। ਸੀਮਾ ਬਾਂਸਲ ਨੇ ਅੱਗੇ ਕਿਹਾ ਕਿ ਪੰਜਾਬ ਵਿਸ਼ਵ-ਪੱਧਰੀ ਉਦਯੋਗਿਕ ਢਾਂਚਾ ਮੁਹੱਈਆ ਕਰਵਾ ਕੇ, ਉਦਯੋਗ ਅਤੇ ਅਕਾਦਮਿਕ ਸੰਸਥਾਵਾਂ ਵਿਚਕਾਰ ਭਾਗੀਦਾਰੀ ਨੂੰ ਮਜ਼ਬੂਤ ਕਰਕੇ ਅਤੇ ਖੋਜ, ਡਿਜ਼ਾਈਨ ਅਤੇ ਨਵੀਤਮ ਵਿਕਾਸ ਨੂੰ ਉਤਸ਼ਾਹਿਤ ਕਰਕੇ ਮਜ਼ਬੂਤ ਈਐਸਡੀਐਮ ਇਕੋਸਿਸਟਮ ਤਿਆਰ ਕਰਨ ਲਈ ਵਚਨਬੱਧ ਹੈ। ਟਾਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਿਟਡ ਦੇ ਅਵਿਨਾਸ਼ ਸਿੰਘ ਨੇ ਪੰਜਾਬ ਵਿੱਚ ਕਾਰੋਬਾਰ ਕਰਨ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਾਂ ਨੂੰ ਸਮਰਥਨ ਦੇਣ ਵਿੱਚ ਬਹੁਤ ਸਰਗਰਮ ਰਹੀ ਹੈ ਅਤੇ ਰਾਜ ਵਿੱਚ ਆਪਣੀਆਂ ਇਕਾਈਆਂ ਸਥਾਪਿਤ ਕਰਦੇ ਸਮੇਂ ਉਨ੍ਹਾਂ ਦੀ ਕੰਪਨੀ ਨੂੰ ਉਮੀਦ ਤੋਂ ਵੱਧ ਪ੍ਰੋਤਸਾਹਨ ਪ੍ਰਾਪਤ ਹੋਏ। ਇਸ ਦੌਰਾਨ ਐਚ.ਸੀ.ਐਲ. ਟੈਕਨੋਲੋਜੀ ਦੇ ਕਮਲਜੀਤ ਸਿੰਘ ਨੇ ਕਿਹਾ ਕਿ ਉਦਯੋਗਿਕ ਖੇਤਰਾਂ ਵਿੱਚ ਇਲੈਕਟ੍ਰਾਨਿਕ ਚਿਪਸ ਦੀ ਵੱਡੀ ਮੰਗ ਹੈ, ਜੋ ਈਐਸਡੀਐਮ ਉਦਯੋਗ ਵਿੱਚ ਵੱਡੀ ਵਿਕਾਸ ਸੰਭਾਵਨਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕੁਸ਼ਲ ਮਨੁੱਖੀ ਸਰਮਾਇਆ, ਬੁਨਿਆਦੀ ਢਾਂਚੇ ਦੀ ਉਪਲਬਧਤਾ ਅਤੇ ਵਪਾਰ-ਪੱਖੀ ਨੀਤੀਆਂ ਕਾਰਨ ਪੰਜਾਬ ਨਿਵੇਸ਼ ਲਈ ਆਦਰਸ਼ ਸਥਾਨ ਹੈ। ਹੋਰ ਵਕਤਾ ਸੀ.ਡੀ.ਆਈ.ਐਲ. ਸੈਮੀਕੰਡਕਟਰਜ਼ ਦੇ ਪ੍ਰਿਥਵੀਦੀਪ ਸਿੰਘ ਨੇ ਕਿਹਾ ਕਿ ਮੌਜੂਦਾ ਮੁਕਾਬਲੇ ਦੇ ਦੌਰ ਵਿੱਚ ਮੋਹਾਲੀ ਭਾਰਤ ਦੇ ਵੱਡੇ ਤਕਨੀਕੀ ਕੇਂਦਰਾਂ ਜਿਵੇਂ ਕਿ ਬੈਂਗਲੁਰੂ, ਅਹਿਮਦਾਬਾਦ ਅਤੇ ਜੈਪੁਰ ਨਾਲ ਮਜ਼ਬੂਤੀ ਨਾਲ ਮੁਕਾਬਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਕਰਸ਼ਕ ਨੀਤੀਆਂ, ਗੁਣਵੱਤਾ ਵਾਲੀ ਬਿਜਲੀ ਸਪਲਾਈ ਅਤੇ ਕਾਬਲ ਮਨੁੱਖੀ ਸਰਮਾਏ ਦੀ ਉਪਲਬਧਤਾ ਪੰਜਾਬ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੁੱਖ ਕਾਰਕ ਹਨ। ਇਸ ਤੋਂ ਇਲਾਵਾ ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ ਦੇ ਧਰਮੇਂਦਰ ਸਿੰਘ ਯਾਦਵ ਨੇ ਵੀ ਪੰਜਾਬ ਨੂੰ ਨਿਵੇਸ਼ ਲਈ ਇਕ ਆਦਰਸ਼ ਸਥਾਨ ਦੱਸਿਆ। ਇਸ ਸੈਸ਼ਨ ਦਾ ਸੰਚਾਲਨ ਬੋਸਟਨ ਕਨਸਲਟਿੰਗ ਗਰੁੱਪ ਦੇ ਅੰਕੁਸ਼ ਵਾਡੇਰਾ ਵੱਲੋਂ ਕੀਤਾ ਗਿਆ।

Punjab Elections And Semiconductor Hub


Recommended Posts