ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਦੇਸ਼ ਦੀ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਵਿੱਚ ਪੰਜਾਬ ਕਰ ਸਕਦਾ ਹੈ ਅਹਿਮ ਭੂਮਿਕਾ ਅਦਾ
March 19, 2026
Trade-Punjab

ਪੰਜਾਬ ਸਰਕਾਰ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਬਸੰਤ ਗਰਗ

Dharaledar Bureau / Chandigarh

ਚੰਡੀਗੜ੍ਹ, 14 ਮਾਰਚ: (ਨਰੂਲਾ)। ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਇਹ ਦੇਸ਼ ਦੀ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ। ਉਕਤ ਵਿਚਾਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਆਯੋਜਿਤ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਸੈਸ਼ਨ ਦੌਰਾਨ ਹੋਈ ਵਿਚਾਰ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਏ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਸਬੰਧੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਸਕੱਤਰ ਊਰਜਾ ਸ੍ਰੀ ਬਸੰਤ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਬਿਹਤਰ ਕੰਮ ਕਰਨ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਨੂੰ ਸਨਮਾਨਿਤ ਵੀ ਕੀਤਾ ਗਿਆ । ਸ੍ਰੀ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਮੈਗਾਵਾਟ ਦੀ ਸਮਰੱਥਾ ਵਾਲਾ ਨਵੀਂ ਅਤੇ ਨਵਿਆਉਣਯੋਗ ਊਰਜਾ ਪਲਾਂਟ ਸਥਾਪਤ ਕਰਨ ਲਈ ਟੈਂਡਰ ਪ੍ਰਕਿਰਿਆ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ.ਵਲੋਂ ਕਿਸਾਨਾਂ ਅਤੇ ਨਿਵੇਸ਼ਕਾਂ ਵਿਚਕਾਰ ਪੁਲ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਵੇਸ਼ਕਾਂ ਨੂੰ ਜ਼ਮੀਨ ਅਤੇ ਗਰਿੱਡ ਕੁਨੈਕਟੀਵਿਟੀ ਮੁਹੱਈਆ ਕਰਵਾਈ ਜਾ ਰਹੀ ਹੈ। ਸ੍ਰੀ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੈਟਰੀ ਪਾਵਰ ਸਟੋਰੇਜ ਦੇ ਖੇਤਰ ਵਿੱਚ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸੈਸ਼ਨ ਨੂੰ ਸੰਬੋਧਨ ਕਰਦਿਆਂ ਵਰਬਿਉ ਦੇ ਜਨਰਲ ਮੈਨੇਜਰ ਸ੍ਰੀ ਅਸ਼ੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਵਿੱਚ 20 ਬਿਲੀਅਨ ਟਨ ਪਰਾਲੀ ਦਾ ਉਤਪਾਦਨ ਕਰ ਸਾਲ ਹੁੰਦਾ ਹੈ ਜ਼ੋ ਦੇਸ਼ ਦੀਆਂ 20 ਫੀਸਦੀ ਊਰਜਾ ਮੰਗ ਨੂੰ ਪੂਰਾ ਕਰਨ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਸਗੋਂ ‌ਪੈਸੇ ਨੂੰ ਅੱਗ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਐਲ ਪੀ ਜੀ ਗੈਸ ਦੀ ਘਾਟ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਕੋਲ ਸੀ.ਬੀ.ਜੀ.ਗੈਸ ਸਪਲਾਈ ਦੀ ਮੰਗ ਬਹੁਤ ਵਧ ਗਈ ਹੈ। ਉਨ੍ਹਾਂ ਕਿਹਾ ਸਾਨੂੰ ਬਾਇਉ ਗੈਸ ਗਰਿੱਡ ਕੁਨੈਕਟੀਵਿਟੀ ਬਨਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਲੋੜ ਹੈ। ਰਿਲਾਇੰਸ ਇੰਡਸਟਰੀਜ਼ ਦੇ ਬਸ਼ੀਰ ਅਹਿਮਦ ਸ਼ਿਰਾਜ ਨੇ ਕਿਹਾ ਕਿ ਜੇਕਰ ਕਿਸਾਨ ਬਾਇਉ ਐਨਰਜੀ ਦੀ ਸਮਰੱਥਾ ਨੂੰ ਸਮਝ ਜਾਣ ਤਾਂ ਉਨ੍ਹਾਂ ਦੀਆਂ ਜ਼ਮੀਨਾਂ ਸੋਨੇ ਦੀਆਂ ਖਾਨਾਂ ਬਣ ਜਾਣਗੀਆਂ। ਉਨ੍ਹਾਂ ਕਿਹਾ ਸਾਨੂੰ ਨਵੀ ਅਤੇ ਨਵਿਆਉਣਯੋਗ ਊਰਜਾ ਸਬੰਧੀ ਇਨਫ੍ਰਾਸਟਰੱਕਚਰ ਬਨਾਉਣ ਦੇ ਨਾਲ ਨਾਲ ਈਕੋ ਸਿਸਟਮ ਵੀ ਬਨਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਵਪਾਰਕ ਨੀਤੀ ਨਵੀਂ ਅਤੇ ਨਵਿਆਉਣਯੋਗ ਊਰਜਾ ਖੇਤਰ ਲਈ ਬਹੁਤ ਫਾਇਦੇਮੰਦ ਹੈ। ਉਨ੍ਹਾਂ ਕਿਹਾ ਕਿ ਰਿਲਾਇੰਸ ਇੰਡਸਟਰੀਜ਼ ਪੰਜਾਬ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਕਰਨ ਦੀ ਇਛੁੱਕ ਹੈ। ਸੈਸ਼ਨ ਵਿੱਚ ਬੋਲਦਿਆਂ ਹਰਟੇਕ ਇੰਫਰਾ ਦੇ ਸਿਮਰਨਜੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਰਾਜ ਵਿੱਚ ਸੋਲਰ ਊਰਜਾ ਦੇ ਖੇਤਰ ਵਿੱਚ ਬਹੁਤ ਬਿਹਤਰ ਹਾਲਤ ਬਣੇ ਹਨ। ਉਨ੍ਹਾਂ ਪੰਜਾਬ ਦੀ ਉਦਯੋਗਿਕ ਨੀਤੀ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਅਗਲਾ ਸਮਾਂ ਊਰਜਾ ਦਾ ਹੈ ਅਤੇ ਸਾਨੂੰ ਇਸ ਦਿਸ਼ਾ ਵਿੱਚ ਕੰਮ ਕਰਨ ਦੀ ਲੋੜ ਹੈ ਉਨ੍ਹਾਂ ਕਿਹਾ ਆਮ ਧਾਰਨਾ ਹੈ ਕਿ ਅਗਲਾ ਯੁੱਗ ਆਰਟੀਫਿਸ਼ਲ ਇੰਟੈਲੀਜੈਂਸ ਦਾ ਹੈ ਜਦਕਿ ਅਸਲ ਵਿੱਚ ਅਗਲਾ ਯੁੱਗ ਊਰਜਾ ਦਾ ਹੈ ਕਿਉਂਕਿ ਜੇ ਊਰਜਾ ਹੋਵੇਗੀ ਤਾਂ ਹੀ ਏ ਆਈ ਵਰਗੀਆਂ ਚੀਜ਼ਾਂ ਕੰਮ ਕਰਨਗੀਆਂ।

Trade Punjab


Recommended Posts