NOW
ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ, ਜਿਸ ਦੀ ਅਧਿਆਕਸ਼ਤਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕੀਤੀ    ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ   
ਪੰਜਾਬ ਚ ਸਕੂਲਾਂ ਲਈ Heat Web Advisory ਕੀਤੀ ਗਈ ਜਾਰੀ
May 8, 2024 10:40:38
Heat-Web-Advisory-Has-Been-Issue

Daily Dharaledar Bureau / Punjab

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਦੇ ਸਕੂਲਾਂ ਲਈ Heat Web Advisory ਜਾਰੀ ਕੀਤੀ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਦਿਨ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰਨਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਪੰਜਾਬ ਸਿੱਖਿਆ ਵਿਭਾਗ ਦੀ Heat Web Advisory ਅਨੁਸਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗਰਮੀ ਤੋਂ ਬਚਣ ਲਈ ਕੱਪੜੇ ਅਤੇ ਤਰੀਕਿਆਂ ਬਾਰੇ ਸਲਾਹ ਦਿੱਤੀ ਗਈ ਹੈ। ਸਵੇਰ ਦੀ ਅਸੈਂਬਲੀ ਅਤੇ Physical Education ਦੇ ਪੀਰੀਅਡ ਵਿੱਚ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ।

ਮੌਸਮ ਬਾਰੇ ਨਵੀਨਤਮ ਜਾਣਕਾਰੀ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਖ਼ਬਾਰਾਂ ਪੜ੍ਹਨੀਆਂ ਪੈਣਗੀਆਂ ਜਾਂ ਟੀਵੀ ਅਤੇ ਰੇਡੀਓ ਤੋਂ ਜਾਣਕਾਰੀ ਲੈਣੀ ਪਵੇਗੀ। ਆਪਣੇ ਫੋਨ 'ਤੇ ਮੌਸਮ ਸੰਬੰਧੀ ਐਪਸ ਨੂੰ ਡਾਊਨਲੋਡ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਹੈ।

ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਦਿਲ, ਕਿਡਨੀ ਜਾਂ ਲੀਵਰ ਦੀਆਂ ਬੀਮਾਰੀਆਂ ਤੋਂ ਪੀੜਤ ਹੋ ਜਾਂ ਪਾਣੀ ਘੱਟ ਪੀਂਦੇ ਹੋ ਤਾਂ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ।

ORS ਘੋਲ ਦੀ ਵਰਤੋਂ ਦਾ ਸੁਝਾਅ ਦਿੱਤਾ ਗਿਆ ਹੈ। ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਹਿਨੋ।

ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢੱਕਣਾ ਚਾਹੀਦਾ ਹੈ। ਟੋਪੀ ਅਤੇ ਛੱਤਰੀ ਦੀ ਵਰਤੋਂ ਕਰਨੀ ਚਾਹੀਦੀ ਹੈ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ।

ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਅਜਿਹੇ 'ਚ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਹ ਪਹਿਲ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਕੰਮ ਵਿੱਚ ਸਕੂਲ ਪ੍ਰਬੰਧਕ ਕਮੇਟੀਆਂ ਦਾ ਵੀ ਸਹਿਯੋਗ ਲਿਆ ਜਾਵੇਗਾ।

Heat Web Advisory Has Been Issued For Schools In Punjab

Related News