ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਪੰਜਾਬ ‘ਚ ਤਾਪਮਾਨ ਵਧਣ ਲੱਗਾ, ਮੌਸਮ ਵਿਭਾਗ ਵੱਲੋਂ ਇਸ ਵਾਰ ਗਰਮੀ ਦੇ ਰਿਕਾਰਡ ਟੁੱਟਣ ਦੀ ਭਵਿੱਖਬਾਣੀ
April 3, 2025
-

Rajni / Punjab

Repoter..Rajni

ਪੰਜਾਬ ‘ਚ ਤਾਪਮਾਨ ਵਧਣ ਲੱਗਾ, ਮੌਸਮ ਵਿਭਾਗ ਵੱਲੋਂ ਇਸ ਵਾਰ ਗਰਮੀ ਦੇ ਰਿਕਾਰਡ ਟੁੱਟਣ ਦੀ ਭਵਿੱਖਬਾਣੀ


ਚੰਡੀਗੜ੍ਹ, 3 ਅਪ੍ਰੈਲ
ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਪਾਕਿਸਤਾਨ ਵਿੱਚ ਸਰਗਰਮ ਹੋ ਗਿਆ ਹੈ, ਪਰ ਪੰਜਾਬ ਅਤੇ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ ਦਿਖਾਈ ਨਹੀਂ ਦੇਵੇਗਾ। ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧੇਗਾ।
ਸੂਬੇ ‘ਚ ਤਾਪਮਾਨ 36 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਵਧਦੀ ਗਰਮੀ ਦਾ ਸੰਕੇਤ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਇਸ ਕਾਰਨ ਸੂਬੇ ‘ਚ ਤੇਜ਼ ਗਰਮੀ ਪੈ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਕੀਤਾ ਹੈ ਕਿ ਇਸ ਵਾਰ ਗਰਮੀ ਸਾਰੇ ਪੁਰਾਣੇ ਰਿਕਾਰਡ ਤੋੜ ਦੇਵੇਗੀ।

Powered by Froala Editor


Recommended Posts