ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ-ਡਾ: ਪ੍ਰੀਤੀ ਯਾਦਵ
April 4, 2025
-

S M Singh / Patiala

Repoter..S M Singh

ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ-ਡਾ: ਪ੍ਰੀਤੀ ਯਾਦਵ 

ਪਟਿਆਲਾ 3 ਅਪ੍ਰੈਲ

                        ਅਗਾਮੀ ਮਾਨਸੂਨ ਮੌਸਮ ਨੂੰ ਮੁੱਖ ਰੱਖਦੇ ਹੋਏ ਹੜ੍ਹਾਂ ਦੇ ਬਚਾਅ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਆਦੇਸ਼ ਦਿੱਤੇ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਰੇ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਡਰੇਨੇਜ ਵਿਭਾਗ ਅਤੇ ਹੋਰ ਵਿਭਾਗਾਂ ਦੀ ਰਿਪੋਰਟ ਰੋਜ਼ਾਨਾ ਡਿਪਟੀ ਕਮਿਸ਼ਨਰ ਦਫਤਰ ਪਹੁੰਚਣੀ ਯਕੀਨੀ ਬਣਾਈ ਜਾਵੇ । ਉਹਨਾਂ ਕਿਹਾ ਕਿ ਕਿਸੇ ਕੰਮ ‘ਚ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਸਮੂਹ ਅਧਿਕਾਰੀ ਸਾਰੇ ਕੰਮਾਂ ਦੀ ਨਿਗਰਾਨੀ ਖੁਦ ਕਰਨ ।

                        ਡਾ: ਪ੍ਰੀਤੀ ਯਾਦਵ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਜਿਨ੍ਹਾਂ ਖੇਤਰਾਂ ਵਿੱਚ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹ ਆਏ ਸਨ ਉਹਨਾਂ ਖੇਤਰਾਂ ‘ਚ ਵਿਸ਼ੇਸ਼ ਤੌਰ ‘ਤੇ ਕੰਮ ਕੀਤਾ ਜਾਵੇ । ਉਹਨਾਂ ਪਿੰਡਾਂ ਵਿੱਚ ਹਰੇਕ ਸਬ ਡਵੀਜ਼ਨ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਦੀ ਹਦਾਇਤ ਕੀਤੀ ।

                        ਡਿਪਟੀ ਕਮਿਸ਼ਨਰ ਨੇ ਜਲ ਨਿਕਾਸ, ਸਿੰਚਾਈ , ਲੋਕ ਨਿਰਮਾਣ , ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੜ੍ਹਾਂ ਤੋਂ ਬਚਾਅ ਲਈ ਬਣਾਈ ਯੋਜਨਾ ਦੀ ਸਮੀਖਿਆ ਕਰਦਿਆਂ ਕਿਹਾ ਕਿ ਸੰਭਾਵਤ ਹੜਾਂ ਵਾਲੇ ਸੰਵੇਦਨਸ਼ੀਲ ਸਥਾਂਨਾਂ ਅਤੇ ਨੀਵੇਂ ਖੇਤਰਾਂ ਲਈ ਵਿਸ਼ੇਸ਼ ਕਾਰਜ ਯੋਜਨਾ ਤੇ ਕੰਮ ਕੀਤਾ ਜਾਵੇ ।

                        ਡਾ: ਪ੍ਰੀਤੀ ਯਾਦਵ ਨੇ ਸਿਹਤ ਤੇ ਖੁਰਾਕ ਤੇ ਸਿਵਲ ਸਪਲਾਈਜ਼, ਲੋਕ ਨਿਰਮਾਣ ਵਿਭਾਗ, (ਬੀ.ਐਂਡ.ਆਰ) ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਫਤ ਪ੍ਰਬੰਧਨ ਯੋਜਨਾ ਤੇ ਚਰਚਾ ਵੀ ਕੀਤੀ । ਇਸ ਤੋਂ ਇਲਾਵਾ ਪੁਲੀਆਂ, ਨਹਿਰਾਂ, ਨਾਲਿਆਂ ਤੇ ਛੱਪੜਾਂ ਆਦਿ ਦੀ ਸਾਫ ਸਫਾਈ, ਨਿਰਵਿਘਨ ਸਪਲਾਈ;, ਸੜਕਾਂ ਦਾ ਰੋਡ ਮੈਪ ਤਿਆਰ ਕਰਨ ਨੂੰ ਵੀ ਕਿਹਾ ।

                        ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ (ਸ਼ਹਿਰੀ ਅਤੇ ਪੇਂਡੂ ਵਿਕਾਸ) , ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ । 

Powered by Froala Editor


Recommended Posts