ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਪੰਜਾਬ ਚ ਮੌਸਮ ਵਿਭਾਗ ਵੱਲੋਂ Heat Wave ਦੀ ਚੇਤਾਵਨੀ ਜਾਰੀ
April 4, 2025
-Heat-Wave-

Rajni / Punjab

Repoter..Rajni

ਪੰਜਾਬ ਚ ਮੌਸਮ ਵਿਭਾਗ ਵੱਲੋਂ Heat Wave ਦੀ ਚੇਤਾਵਨੀ ਜਾਰੀ


ਚੰਡੀਗੜ੍ਹ, 4 ਅਪ੍ਰੈਲ,
ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ 4 ਦਿਨਾਂ ਵਿੱਚ ਸੂਬੇ ਦਾ ਔਸਤ ਤਾਪਮਾਨ 5 ਡਿਗਰੀ ਸੈਲਸੀਅਸ ਵਧੇਗਾ।
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ 0.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਅਤੇ ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਪਟਿਆਲਾ ਤੇ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5.6 ਡਿਗਰੀ ਸੈਲਸੀਅਸ ਵੱਧ ਹੈ। ਜਦਕਿ ਫਰੀਦਕੋਟ ਦਾ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਵਿੱਚ 37.0 ਡਿਗਰੀ ਸੈਲਸੀਅਸ, ਬਠਿੰਡਾ – 37.2 ਡਿਗਰੀ ਸੈਲਸੀਅਸ, ਗੁਰਦਾਸਪੁਰ – 33 ਡਿਗਰੀ ਸੈਲਸੀਅਸ, ਲੁਧਿਆਣਾ – 34.6 ਡਿਗਰੀ ਸੈਲਸੀਅਸ, ਅੰਮ੍ਰਿਤਸਰ – 30.8 ਡਿਗਰੀ ਸੈਲਸੀਅਸ, ਮੋਹਾਲੀ – 35 ਡਿਗਰੀ ਸੈਲਸੀਅਸ ਅਤੇ ਹੁਸ਼ਿਆਰਪੁਰ ਵਿੱਚ 32.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਹੋਰ ਵਾਧਾ ਹੋ ਸਕਦਾ ਹੈ, ਜਿਸ ਕਾਰਨ ਲੂ ਚੱਲਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿੱਚ 07 ਅਪ੍ਰੈਲ ਤੋਂ 09 ਅਪ੍ਰੈਲ ਤੱਕ ਲੂ ਦਾ ਪ੍ਰਭਾਵ ਰਹੇਗਾ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਦੀ ਗੱਲ ਕਰੀਏ ਤਾਂ  ਹੀਟ ਵੇਵ ਦਾ ਅਸਰ ਰਾਜਸਥਾਨ ਦੇ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਦੇਖਣ ਨੂੰ ਮਿਲੇਗਾ। 


Powered by Froala Editor

Heat Wave


Recommended Posts