Heavy Rain Alert: ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ,ਅਗਲੇ 4 " /> Repoter..S M Singh

Heavy Rain Alert:

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
Heavy Rain Alert: ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ,ਅਗਲੇ 4 ਘੰਟੇ ਭਾਰੀ ਮੀਂਹ, ਤੂਫਾਨ
May 5, 2025
Heavy-Rain-Alert-4-

S M Singh / Punjab

Repoter..S M Singh

Heavy Rain Alert: ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਅਲਰਟ ਜਾਰੀ,ਅਗਲੇ 4 ਘੰਟੇ ਭਾਰੀ ਮੀਂਹ, ਤੂਫਾਨ


Alert: ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਿਸ਼ ਹੋ ਰਹੀ ਹੈ। ਤੇਜ਼ ਹਵਾਵਾਂ ਦੀ ਵੀ ਚਿਤਾਵਨੀ ਜਾਰੀ ਕੀਤੀ ਗਈ ਹੈ । ਕੱਲ੍ਹ ਰਾਤ ਵੀ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪਿਆ ਤੇ ਗੜੇਮਾਰੀ ਹੋਈ। ਮੌਸਮ ’ਚ ਬਦਲਾਅ ਕਾਰਨ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਮੰਡੀਆਂ ਵਿਚ ਪਈ ਕਣਕ ਦੀ ਫ਼ਸਲ ਭਿੱਜ ਗਈ ਹੈ। ਜਾਣਕਾਰੀ ਅਨੁਸਾਰ ਕੱਲ੍ਹ ਸ਼ਾਮ ਬਠਿੰਡਾ ਅਤੇ ਜਲੰਧਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੇ ਨਾਲ-ਨਾਲ ਗੜੇਮਾਰੀ ਵੀ ਹੋਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਰੋਪੜ ਇਲਾਕੇ ਵਿਚ ਵੀ ਮੀਂਹ ਪਿਆ ਹੈ। ਅੱਜ ਵੀ ਇਥੇ ਭਾਰੀ ਬਾਰਿਸ਼ ਹੋਵੇਗੀ।
ਉਧਰ, ਮੌਸਮ ਵਿਭਾਗ ਨੇ ਪੰਜਾਬ ਵਿਚ ਪੂਰਾ ਹਫ਼ਤਾ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਗਲੇ 4-5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਮਈ ਦੀ ਸ਼ੁਰੂਆਤ ਤੋਂ ਹੀ ਦੇਸ਼ ਦੀ ਮੌਸਮੀ ਗਤੀਵਿਧੀਆਂ ਵਿਚ ਬਦਲਾਅ ਆਇਆ ਹੈ। ਪਾਰਾ 43 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਸੀ। ਪਰ, ਮਈ ਦੀ ਸ਼ੁਰੂਆਤ ਜਾਂ ਅਪ੍ਰੈਲ ਦੇ ਆਖਰੀ ਦਿਨ ਤੋਂ ਮੌਸਮ ਬਦਲ ਗਿਆ ਹੈ। ਇਸ ਕਾਰਨ ਪੂਰੇ ਦੇਸ਼ ਦਾ ਮੌਸਮ ਸੁਹਾਵਣਾ ਹੋ ਗਿਆ ਹੈ। 




Powered by Froala Editor

Heavy Rain Alert 4


Recommended Posts