ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਮੌਨਸੂਨ ਸੀਜ਼ਨ ਦੇ ਮੱਦੇਨਜਰ ਐਸ ਡੀ ਐਮ ਨੇ ਸ਼ਹਿਰ ਸਮਾਣਾ ਅਤੇ ਪਿੰਡਾਂ ਦੀ ਸਾਫ ਸਫਾਈ ਦੇ ਕੰਮਾਂ ਦਾ ਜਾਇਜਾ ਲਿਆ
June 27, 2025
-

Rajni / Samana

Reporter..Rajni

ਮੌਨਸੂਨ ਸੀਜ਼ਨ ਦੇ ਮੱਦੇਨਜਰ ਐਸ ਡੀ ਐਮ ਨੇ ਸ਼ਹਿਰ ਸਮਾਣਾ ਅਤੇ ਪਿੰਡਾਂ ਦੀ ਸਾਫ ਸਫਾਈ ਦੇ ਕੰਮਾਂ ਦਾ ਜਾਇਜਾ ਲਿਆ

ਸਮਾਣਾ :
ਮੌਨਸੂਨ ਸੀਜ਼ਨ ਦੇ ਮੱਦੇਨਜਰ ਅੱਜ ਐਸ ਡੀ ਐਮ ਰਿਚਾ ਗੋਇਲ, ਨੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਬ ਡਵੀਜਨ ਸਮਾਣਾ ਅਧੀਨ ਆਉਂਦੇ ਸ਼ਹਿਰ ਸਮਾਣਾ ਅਤੇ ਤਹਿਸੀਲ ਸਮਾਣਾ ਦੇ ਪਿੰਡਾਂ ਦੀ ਸਾਫ ਸਫਾਈ ਦੇ ਕੰਮਾਂ ਦਾ ਜਾਇਜਾ ਲਿਆ। ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪਿਛਲੇ ਸਮੇਂ ਵਿਚ ਕੀਤੇ ਗਏ ਕੰਮਾਂ ਦੀ ਪ੍ਰਗਤੀ ਰਿਪੋਰਟ ਰੀਵਿਓ ਕੀਤੀ। ਡਰੇਨੇਜ ਵਿਭਾਗ ਵਲੋਂ ਸਰਾਂਏ ਪੱਤੀ ਡਰੇਨ, ਸਮਾਣਾ ਮੰਡੀ ਦਾ ਡਰੇਨ ਅਤੇ ਚੰਬੋ ਵਾਲੀ ਚੋਅ ਦੀ ਸਫਾਈ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਦਾ ਕੁਝ ਦਿਨ ਪਹਿਲਾਂ ਜਾ ਕੇ ਜਾਇਜਾ ਲਿਆ ਅਤੇ ਇੱਕ ਹਫਤੇ ਦੇ ਅੰਦਰ ਅੰਦਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਸੀ।
ਕਾਰਜਸਾਧਕ ਅਫਸਰ ਨਗਰ ਕੌਂਸਲ ਬਰਜਿੰਦਰ ਸਿੰਘ ਨੇ ਦੱਸਿਆ ਕਿ ਸਮਾਣਾ ਸ਼ਹਿਰ ਦੀਆਂ ਡਰੇਨਜ਼ ਦੀ ਸਫਾਈ ਦਾ ਕੰਮ ਕਾਫੀ ਹੱਦ ਤੱਕ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਮਿਤੀ 05.07.2025 ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਉਪ ਮੰਡਲ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸਮਾਣਾ ਨੇ ਦੱਸਿਆ ਕਿ ਪੰਜ ਪੀਰ, ਪੰਜਾਬੀ ਬਾਗ, ਵੜੈਚਾਂ ਪੱਤੀ, ਦਰਦੀ ਕਲੋਨੀ ਅਤੇ ਦੁਸ਼ਹਿਰਾ ਗਰਾਉਂਡ ਏਰੀਏ ਦੇ ਮੇਨ ਸੀਵਰ ਦੀ ਸਫਾਈ ਕੀਤੀ ਜਾ ਚੁੱਕੀ ਹੈ। ਬੱਸ ਸਟੈਂਡ ਸਮਾਣਾ ਦੇ ਨੇੜੇ ਡੀਸਿਲਟਿੰਗ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ ਤਹਿਸੀਲ ਰੋਡ, ਭਵਾਨੀਗੜ ਰੋਡ ਦੀ ਡੀਸਿਲਟਿੰਗ ਦਾ ਕੰਮ ਮਿਤੀ 30.06.2025 ਤੱਕ ਪੂਰਾ ਕਰ ਦਿੱਤਾ ਜਾਵੇਗਾ। ਬੀ.ਡੀ.ਪੀ.ਓ ਸਮਾਣਾ ਵਲੋਂ ਰਿਪੋਰਟ ਕੀਤੀ ਗਈ ਤਹਿਸੀਲ ਸਮਾਣਾ ਅਧੀਨ ਆਉਂਦੇ 4-5 ਪਿੰਡਾਂ ਤੋਂ ਬਿਨਾਂ ਸਾਰੇ ਪਿੰਡਾਂ ਦੀ ਡਰੇਨ ਦੀ ਸਫਾਈ ਦਾ ਕੰਮ ਪੂਰਾ ਹੋ ਚੁੱਕਾ ਹੈ । ਮੀਟਿੰਗ ਉਪਰੰਤ ਸਮਾਣਾ ਸ਼ਹਿਰ ਵਿਚ ਵੱਖ ਵੱਖ ਜਗ੍ਹਾ ਦਾ ਮੌਕਾ ਵੀ ਦੇਖਿਆ ਗਿਆ। ਸਮਾਣਾ ਸ਼ਹਿਰ ਅਧੀਨ ਬਸ ਸਟੈਂਡ ਰੋਡ ਦੇ ਡਰੇਨ ਸਾਫ ਸੀ ਅਤੇ ਅਗਰਵਾਲ ਕਲੋਨੀ ਕੋਲ ਨਾਲਿਆਂ ਦੀ ਸਫਾਈ ਦਾ ਕੰਮ ਚੱਲ ਰਿਹਾ  ਸੀ। ਬੱਸ ਸਟੈਂਡ ਕੋਲ ਸੀਵਰ ਮੇਨ ਹੋਲ ਦੀ ਡੀਸਿਲਟਿੰਗ ਦਾ ਕੰਮ ਚੱਲ ਰਿਹਾ ਸੀ। ਮੌਕੇ ਉੱਪਰ ਮੌਜੂਦ ਪਬਲਿਕ/ਦੁਕਾਨਦਾਰਾਂ ਨਾਲ ਇਸ ਸਬੰਧੀ ਗੱਲ ਬਾਤ ਕੀਤੀ ਗਈ ਤਾਂ ਉਨ੍ਹਾਂ ਵਲੋਂ ਪ੍ਰਸ਼ਾਸ਼ਨ ਦੇ ਕੀਤੇ ਕੰਮਾਂ ਦੀ ਸ਼ਾਲਾਘਾ ਕਰਦੇ ਹੋਏ ਦੱਸਿਆ ਗਿਆ ਕਿ ਕੱਲ ਪਾਣੀ ਦੀ ਨਿਕਾਸੀ ਭਾਰੀ ਬਾਰਸ਼ ਹੋਣ ਤੋਂ ਬਾਅਦ ਵੀ ਬਹੁਤ ਜਲਦੀ ਹੋ ਗਈ ਸੀ। ਪਬਲਿਕ/ਦੁਕਾਨਦਾਰਾਂ ਵਲੋਂ ਮੰਗ ਕੀਤੀ ਗਈ ਕਿ ਬੱਸ ਸਟੈਂਡ ਰੋਡ ਤੇ ਪਏ ਟੋਇਆਂ ਨੂੰ ਜਲਦੀ ਤੋਂ ਜਲਦੀ ਰਿਪੇਅਰ ਕਰਵਾਇਆ ਜਾਵੇ। ਉਸ ਸਬੰਧੀ ਐਸ ਡੀ ਐਮ ਨੇ ਨਗਰ ਕੌਂਸਲ ਸਮਾਣਾ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੱਕ ਆਰਜੀ ਤੌਰ ਤੇ ਟੋਇਆਂ ਦੀ ਰਿਪੇਅਰ ਕੀਤੀ ਜਾਵੇ। ਉਪ ਮੰਡਲ ਮੈਜਿਸਟਰੇਟ ਨੇ ਮੌਕੇ ਉੱਪਰ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤੇ ਜਾਣ ਤਾਂ ਜੋ ਮੌਨਸੂਨ ਸੀਜ਼ਨ ਦੌਰਾਨ ਆਮ ਪਬਲਿਕ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।



Powered by Froala Editor


Recommended Posts