ਧੜੱਲੇਦਾਰ ਬਿਊਰੋ

ਧੜੱਲੇਦਾਰ ਬਿਊਰੋ

Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਅਗਲੇ ਦੋ ਦਿਨ ਬਰਸਾਤ ਦੀ ਪੇਸ਼ਗੋਈ ਦੇ ਮੱਦੇਨਜ਼ਰ ਲੋਕ ਇਹਤਿਆਤ ਵਰਤਣ: ਡਿਪਟੀ ਕਮਿਸ਼ਨਰ
August 25, 2025
-

Bhavika / Patiala

ਧੜੱਲੇਦਾਰ ਬਿਊਰੋ

ਅਗਲੇ ਦੋ ਦਿਨ ਬਰਸਾਤ ਦੀ ਪੇਸ਼ਗੋਈ ਦੇ ਮੱਦੇਨਜ਼ਰ ਲੋਕ ਇਹਤਿਆਤ ਵਰਤਣ: ਡਿਪਟੀ ਕਮਿਸ਼ਨਰ

ਪਟਿਆਲਾ, 25 ਅਗਸਤ 2025 :
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਗੋਈ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹਤਿਆਤ ਵਰਤਣ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਲੋਕ ਨਦੀਆਂ, ਟੋਭਿਆਂ ਤੇ ਬੰਨ੍ਹਾਂ ਤੋਂ ਦੂਰ ਰਹਿਣ, ਖਾਸ ਕਰਕੇ ਬੱਚਿਆਂ ਨੂੰ ਟੋਭਿਆਂ ਆਦਿ ਤੋਂ ਦੂਰ ਰੱਖਿਆ ਜਾਵੇ। ਇਸ ਸੰਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਦਿਆਂ ਕਿਹਾ ਕਿ ਅਗਲੇ ਦੋ ਦਿਨਾਂ ਦੀ ਬਰਸਾਤ ਦੀ ਪੇਸ਼ਗੋਈ ਦੇ ਮੱਦੇਨਜ਼ਰ ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚ ਖਾਸ ਚੌਕਸੀ ਰੱਖੀ ਜਾਵੇ ਅਤੇ ਨੀਵੇਂ ਖੇਤਰਾਂ ਵਿੱਚ ਬਰਸਾਤੀ ਪਾਣੀ ਖੜਾ ਹੋਣ ਦੀ ਸੂਰਤ ਵਿੱਚ ਇਸ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਵੀ ਮੌਜੂਦ ਸਨ। ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸਲਾਹਕਾਰੀ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਚੌਕਸ ਰਹਿਣ ਲਈ ਦਿੱਤੀ ਗਈ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਦੀ ਸਹੂਲਤ ਲਈ 24 ਘੰਟੇ ਕਾਰਜਸ਼ੀਲ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਵੀ ਲੋਕਾਂ ਨੂੰ ਸਮੇਂ-ਸਮੇਂ 'ਤੇ ਜਾਗਰੂਕ ਕਰਨ ਦੀ ਹਦਾਇਤ ਕੀਤੀ।

Powered by Froala Editor


Recommended Posts