Reporter..S M Singh

Reporter..S M Singh ">

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪਟਿਆਲਾ 'ਚ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ; ਲੋਕ ਘਬਰਾਹਟ 'ਚ ਨਾ ਆਉਣ – ਡਾ. ਬਲਬੀਰ ਸਿੰਘ
August 28, 2025
-

S M Singh / Patiala

Reporter..S M Singh

ਪਟਿਆਲਾ 'ਚ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ; ਲੋਕ ਘਬਰਾਹਟ 'ਚ ਨਾ ਆਉਣ – ਡਾ. ਬਲਬੀਰ ਸਿੰਘ
ਪਟਿਆਲਾ, 28 ਅਗਸਤ 2025 :
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ 'ਚ ਹੜ੍ਹ ਦੀ ਕੋਈ ਸਥਿਤੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਨੇ ਅੱਜ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਅਤੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚੋਂ ਵਗਣ ਵਾਲੀਆਂ ਨਦੀਆਂ ਅਤੇ ਨਾਲਿਆਂ ਵਿੱਚ ਪਾਣੀ ਦੀ ਪੱਧਰ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹੈ। ਸਾਵਧਾਨੀ ਵਜੋਂ 24 ਘੰਟੇ ਨਿਗਰਾਨੀ ਅਤੇ ਐਮਰਜੈਂਸੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ਅਤੇ 0175-2358550 'ਤੇ ਰਾਊਂਡ ਦਿ ਕਲਾਕ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਸਿੰਘ ਨੇ ਐੱਸਟੀਪੀ ਕੰਮ ਜਲਦ ਮੁਕੰਮਲ ਕਰਨ, ਖੱਪੇ ਭਰਨ ਅਤੇ ਨਦੀ ਕੰਢੇ ਤਲਾਬ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਕਿਸੇ ਵੀ ਹੜ੍ਹ ਦੀ ਸਥਿਤੀ ਵਿੱਚ 40–50 ਹਜ਼ਾਰ ਕਿਉਸਿਕ ਪਾਣੀ ਰੋਕਿਆ ਜਾ ਸਕੇ। ਉਨ੍ਹਾਂ ਦੌਲਤਪੁਰ 'ਚ ਨਵੇਂ ਪੁੱਲ ਅਤੇ ਆਰਜ਼ੀ ਰਸਤੇ ਦੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੇ ਕੁਦਰਤੀ ਰਸਤੇ 'ਤੇ ਨਜਾਇਜ਼ ਕਬਜ਼ੇ ਨਾ ਕਰਨ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਕਮਿਸ਼ਨਰ ਪਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Powered by Froala Editor


Recommended Posts