Reporter..Rajni

Reporter..Rajni

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਸਿਹਤ ਮੰਤਰੀ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ, ਵੱਡੀ ਨਦੀ ਦੇ ਕਈ ਇਲਾਕਿਆਂ ਦਾ ਦੌਰਾ
September 3, 2025
-

Rajni / Patiala

Reporter..Rajni

ਸਿਹਤ ਮੰਤਰੀ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ, ਵੱਡੀ ਨਦੀ ਦੇ ਕਈ ਇਲਾਕਿਆਂ ਦਾ ਦੌਰਾ

ਪਟਿਆਲਾ, 3 ਸਤੰਬਰ:
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਡੀ ਨਦੀ ਨਾਲ ਜੁੜੇ ਇਲਾਕਿਆਂ—ਰਾਜਪੁਰਾ ਰੋਡ ਪੁਲ, ਹੀਰਾ ਬਾਗ, ਕਬਾੜੀ ਮਾਰਕੀਟ, ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਕੌਂਸਲਰ ਕੁਲਵੰਤ ਸਿੰਘ ਲਾਲਕਾ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਏ.ਸੀ.ਏ. ਪੀ.ਡੀ.ਏ. ਜਸ਼ਨਪ੍ਰੀਤ ਕੌਰ ਗਿੱਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ 2023 ਵਿੱਚ ਆਏ ਹੜ੍ਹਾਂ ਤੋਂ ਸਿੱਖ ਲੈ ਕੇ ਸਰਕਾਰ ਵੱਲੋਂ ਪੂਰੇ ਇੰਤਜ਼ਾਮ ਕਰ ਲਏ ਗਏ ਹਨ। ਫਲੌਲੀ ਨੇੜੇ ਖੱਪੇ ਨੂੰ ਭਰਿਆ ਗਿਆ ਹੈ ਅਤੇ ਵੱਡੀ ਨਦੀ 'ਚ ਪਾਣੀ ਦੀ ਮੌਜੂਦਾ ਸਥਿਤੀ ਨਿਯੰਤਰਣ ਹੇਠ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਤਾਰੀਖ 'ਚ ਨਦੀ 'ਚ ਪਾਣੀ ਦਾ ਪੱਧਰ ਚਾਰ ਫੁੱਟ ਤੋਂ ਥੱਲੇ ਹੈ, ਜਿਸ ਕਾਰਨ ਕੋਈ ਤੁਰੰਤ ਖ਼ਤਰਾ ਨਹੀਂ। ਇਲਾਵਾ, ਮੁਹਾਲੀ, ਫਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਮੌਸਮ 'ਤੇ ਵੀ ਨਿਰੀਖਣ ਜਾਰੀ ਹੈ। ਮੰਤਰੀ ਨੇ ਅਰਬਨ ਅਸਟੇਟ ਤੇ ਹੋਰ ਹੜ੍ਹ ਪ੍ਰਭਾਵਿਤ ਕਲੋਨੀਆਂ ਦੇ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨੇ ਵੀ ਸਰਕਾਰ ਵੱਲੋਂ ਨਦੀ ਦੇ ਬੰਨਾਂ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿਚ ਘੱਗਰ, ਟਾਂਗਰੀ ਤੇ ਮਾਰਕੰਡਾ ਨਦੀਆਂ 'ਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਪਰ ਵੱਡੀ ਨਦੀ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਹੈ। ਇਸ ਲਈ ਲੋਕ ਘਬਰਾਉਣ ਦੀ ਥਾਂ ਸਾਵਧਾਨ ਰਹਿਣ। ਮੰਤਰੀ ਨੇ ਦੱਸਿਆ ਕਿ 24 ਘੰਟੇ ਨਿਗਰਾਨੀ ਲਈ ਨਦੀਆਂ ਅਤੇ ਨਾਲਿਆਂ ਦੀ ਮੋਨੀਟਰਿੰਗ ਹੋ ਰਹੀ ਹੈ। ਐਮਰਜੈਂਸੀ ਰਿਸਪਾਂਸ ਟੀਮਾਂ ਤਿਆਰ ਹਨ ਅਤੇ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ਅਤੇ 0175-2358550 ਵੀ 24 ਘੰਟੇ ਚਾਲੂ ਹਨ।


Powered by Froala Editor


Recommended Posts