ਧੜੱਲੇਦਾਰ ਬਿਊਰੋ

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੱਕ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ: ਮੁੱਖ ਖੇਤੀਬਾੜੀ ਅਫਸਰ
September 5, 2025
-

Rajni / Patiala

ਧੜੱਲੇਦਾਰ ਬਿਊਰੋ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ਤੱਕ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ, 5 ਸਤੰਬਰ 2025 :

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਬਲਾਕ ਖੇਤੀਬਾੜੀ ਅਫਸਰਾਂ ਵੱਲੋਂ ਪਿੰਡ ਪੱਧਰ ਕੈਂਪਾਂ ਰਾਹੀਂ ਸਾਵਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ. ਮਸ਼ੀਨ ਨਾਲ ਕਰਨ ਲਈ, ਬੇਲਰ ਨਾਲ ਗੰਢਾਂ ਬਣਾਉਣ ਲਈ, ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਬਾਰੇ ਅਤੇ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਵਿਚਕਾਰ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿੱਚ ਖੇਤੀਬਾੜੀ ਵਿਭਾਗ ਦੇ ਏ.ਡੀ.ਓ, ਏ.ਈ.ਓ, ਏ.ਐਸ.ਆਈ., ਬੀ.ਟੀ.ਐਮ. ਅਤੇ ਏ.ਟੀ.ਐਮ. ਕਿਸਾਨਾਂ ਨੂੰ ਝੋਨੇ ਦੀ ਫ਼ਸਲ ਉੱਤੇ ਹਲਦੀ ਰੋਗ, ਬਲਾਸਟ, ਸੀਥ ਬਲਾਈਟ, ਪੱਤਾ ਲਪੇਟ ਸੁੰਡੀ, ਤਣੇ ਦੀ ਸੁੰਡੀ ਅਤੇ ਤੇਲੇ ਦੇ ਹਮਲੇ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫ਼ਾਰਸ਼ ਸ਼ੁੱਧ ਦਵਾਈਆਂ ਦੀ ਸਮੇਂ ਸਿਰ ਅਤੇ ਸਹੀ ਵਰਤੋਂ ਕਰਨ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕਰ ਰਹੇ ਹਨ। ਖੇਤੀਬਾੜੀ ਵਿਭਾਗ ਦੀ ਟੀਮ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਉੱਤੇ ਮਿਲਣ ਵਾਲੀ ਸਬਸਿਡੀ, ਵੈਰੀਫਿਕੇਸ਼ਨ ਅਤੇ ਮਸ਼ੀਨਰੀ ਦੇ ਰੱਖ-ਰਖਾਵ ਸਬੰਧੀ ਜਾਣਕਾਰੀ ਵੀ ਦੇ ਰਹੀ ਹੈ। 

ਬਲਾਕ ਪਟਿਆਲਾ ਵੱਲੋਂ ਪਿੰਡ ਕਾਲਵਾ, ਫਰੀਦਪੁਰ, ਕੌਲੀ, ਜਾਫਰਨਗਰ, ਬੋਹੜਪੁਰ, ਜਨਹੇੜੀਆਂ, ਧਰੇੜੀ ਜੱਟਾਂ, ਦੌਣ ਖੁਰਦ, ਰਣਬੀਰਪੁਰਾ, ਦਦਹੇੜਾ, ਭਟੇੜੀ ਕਲਾਂ, ਰਸੂਲਪੁਰ ਜ਼ੌੜਾ; ਬਲਾਕ ਨਾਭਾ ਵੱਲੋਂ ਪਿੰਡ ਸੂਰਜਪੁਰ, ਘਮਰੌਂਦਾ, ਦਰਗਾਪੁਰ, ਮੰਡੌਰ, ਕੁਲਾਰਾਂ, ਸਹੌਲੀ, ਰੋਟੀ ਮੌੜਾਂ, ਸਿੱਧੂਵਾਲ, ਟੌਡਰਵਾਲ, ਮੱਲੇਵਾਲ, ਮੰਗੇਵਾਲ, ਡਕੌਂਦਾ, ਕਲਰਭੈਣੀ, ਕਿਸ਼ਨਗੜ੍ਹ; ਬਲਾਕ ਭੂਨਰਹੇੜੀ ਵੱਲੋਂ ਜਲਾਲਾਬਾਦ, ਰਾਮਗੜ੍ਹ, ਮੀਰਾਂਪੁਰ, ਮਵੀਂਸੱਪਾਂ, ਅਕਬਰਪੁਰ ਅਤੇ ਅਫਗਾਨਾ; ਬਲਾਕ ਸਮਾਣਾ ਵੱਲੋਂ ਬਕਰਾਹਾਂ, ਦਫਤਰੀਵਾਲਾ; ਅਤੇ ਬਲਾਕ ਘਨੌਰ ਵੱਲੋਂ ਬਖ਼ਸ਼ੀਵਾਲਾ ਵਿਖੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਪਿੰਡ ਦੇ ਸਰਪੰਚ ਸਾਹਿਬਾਨ, ਨੰਬਰਦਾਰ ਅਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

Powered by Froala Editor


Recommended Posts