ਚੰਡੀਗੜ੍ਹ ’ਚ ਬਦਲਿਆ ਮੌਸਮ, ਭਾਰੀ ਮੀਂਹ ਨਾਲ ਹੁੰਮਸ ਤੋਂ ਰਾਹਤ
September 13, 2026
ਚੰਡੀਗੜ੍ਹ ’ਚ ਬਦਲਿਆ ਮੌਸਮ, ਭਾਰੀ ਮੀਂਹ ਨਾਲ ਹੁੰਮਸ ਤੋਂ ਰਾਹਤ
Prabhsimran Singh / Chandigarh
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਬਾਅਦ ਐਤਵਾਰ ਨੂੰ ਚੰਡੀਗੜ੍ਹ ਦੇ ਮੌਸਮ ਦਾ ਮਿਜ਼ਾਜ ਬਦਲ ਗਿਆ। ਦੁਪਹਿਰ ਕਰੀਬ ਇੱਕ ਵਜੇ ਸ਼ਹਿਰ ਵਿੱਚ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਦੇ ਨਾਲ ਚੱਲੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਦਿੱਤੀ। ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ 13 ਤੋਂ 17 ਸਤੰਬਰ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਗਰਜ-ਚਮਕ ਵੀ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਹੋਰ ਰਾਹਤ ਮਿਲ ਸਕਦੀ ਹੈ।
Chandigarh Monsoon Weather News Chandigarh News News Feed Chandigarh Rain
Recommended Posts
Trending Stories
Hot News